- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
IPL 2027 ਨੂੰ ਲੈ ਕੇ ਮੁੰਬਈ ਇੰਡੀਅਨਜ਼ ਦੀ ਟੀਮ ਨੇ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਰੋਹਿਤ ਸ਼ਰਮਾ ਇੱਕ ਵਾਰ ਫਿਰ ਟੀਮ ਦੀ ਕਮਾਨ ਸੰਭਾਲਣਗੇ। ਉਹ ਹਾਰਦਿਕ ਪੰਡਯਾ ਦੀ ਜਗ੍ਹਾ ਲੈਣਗੇ। ਹਾਰਦਿਕ ਪੰਡਯਾ IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨਾਲ ਜੁੜ ਗਏ ਹਨ।

ਸਪੋਰਟਸ ਡੈਸਕ, ਨਵੀਂ ਦਿੱਲੀ। IPL 2027 ਨੂੰ ਲੈ ਕੇ ਮੁੰਬਈ ਇੰਡੀਅਨਜ਼ ਦੀ ਟੀਮ ਨੇ ਆਪਣੇ ਨਵੇਂ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਰੋਹਿਤ ਸ਼ਰਮਾ ਇੱਕ ਵਾਰ ਫਿਰ ਟੀਮ ਦੀ ਕਮਾਨ ਸੰਭਾਲਣਗੇ। ਉਹ ਹਾਰਦਿਕ ਪੰਡਯਾ ਦੀ ਜਗ੍ਹਾ ਲੈਣਗੇ। ਹਾਰਦਿਕ ਪੰਡਯਾ IPL 2027 ਤੋਂ ਪਹਿਲਾਂ ਪੰਜਾਬ ਕਿੰਗਜ਼ ਨਾਲ ਜੁੜ ਗਏ ਹਨ।
ਮੁੰਬਈ ਇੰਡੀਅਨਜ਼ ਨੇ ਸ਼ੁੱਕਰਵਾਰ ਨੂੰ ਰੋਹਿਤ ਸ਼ਰਮਾ ਨੂੰ ਕਪਤਾਨ ਬਣਾਉਣ ਦਾ ਐਲਾਨ ਕੀਤਾ। ਫ੍ਰੈਂਚਾਇਜ਼ੀ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਕੇ ਰੋਹਿਤ ਨੂੰ ਮੁੜ ਕਪਤਾਨ ਬਣਾਏ ਜਾਣ ਦੀ ਜਾਣਕਾਰੀ ਦਿੱਤੀ।
ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਹੀ ਮੁੰਬਈ ਇੰਡੀਅਨਜ਼ ਨੇ ਪੰਜ ਵਾਰ IPL ਦਾ ਖ਼ਿਤਾਬ ਜਿੱਤਿਆ ਹੈ। ਟੀਮ ਨੇ ਸਾਲ 2013, 2015, 2017, 2019 ਅਤੇ 2020 ਵਿੱਚ ਰੋਹਿਤ ਦੀ ਅਗਵਾਈ ਹੇਠ IPL ਟਰਾਫੀ ਆਪਣੇ ਨਾਮ ਕੀਤੀ ਸੀ।
IPL 2027 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੇ ਟੀਮ ਦਾ ਸਾਥ ਛੱਡ ਦਿੱਤਾ। ਹਾਰਦਿਕ ਟ੍ਰੇਡ ਰਾਹੀਂ ਪੰਜਾਬ ਕਿੰਗਜ਼ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਮੁੰਬਈ ਇੰਡੀਅਨਜ਼ ਦੀ ਟੀਮ ਵਿੱਚ ਅਰਸ਼ਦੀਪ ਸਿੰਘ ਦੀ ਐਂਟਰੀ ਹੋਈ ਹੈ।
ਹਾਰਦਿਕ ਪੰਡਯਾ ਦੀ ਕਪਤਾਨੀ ਹੇਠ ਮੁੰਬਈ ਇੰਡੀਅਨਜ਼ ਨੇ 2024 ਤੋਂ 2026 ਤੱਕ ਲਗਾਤਾਰ ਤਿੰਨ IPL ਸੀਜ਼ਨ ਖੇਡੇ। ਇਸ ਦੌਰਾਨ ਟੀਮ ਨੇ 44 ਮੁਕਾਬਲਿਆਂ ਵਿੱਚੋਂ 17 ਜਿੱਤੇ, ਜਦਕਿ 27 ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਪਿਛਲੇ ਤਿੰਨ ਸੀਜ਼ਨਾਂ ਵਿੱਚ ਮੁੰਬਈ ਦੀ ਟੀਮ ਇੱਕ ਵਾਰ ਵੀ ਫਾਈਨਲ ਵਿੱਚ ਜਗ੍ਹਾ ਨਹੀਂ ਬਣਾ ਸਕੀ।