ਪਿੰਡ 'ਚ DJ 'ਤੇ ਗਾਣਾ ਵਜਾਉਣ ਨੂੰ ਲੈਕੇ ਝੜਪ, ਲਾੜੇ ਨੂੰ ਘੋੜੀ ਤੋਂ ਸੁੱਟ ਕੇ ਬਰਾਤੀਆਂ ਸਮੇਤ ਭੱਜਾ-ਭੱਜਾ ਕੁੱਟਿਆ; 3 ਮੁਲਜ਼ਮ ਗ੍ਰਿਫ਼ਤਾਰ ਡੀਸੀਪੀ ਪੱਛਮੀ ਜ਼ੋਨ ਹਰਿੰਦਰ ਸਿੰਘ ਨੇ ਦੱਸਿਆ ਕਿ ਸਤਿਅਮ, ਹਰੀਓਮ ਅਤੇ ਵਾਸੂਦੇਵ ਨਾਂ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਮਾਮਲੇ 'ਚ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਅਤੇ ਨਗੀਨਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਨੇ ਵੀ ਐਕਸ 'ਤੇ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਫੋਨ 'ਤੇ ਗੱਲ ਕੀਤੀ ਹੈ।
Publish Date: Sun, 29 Nov 2026 08:07 AM (IST)
Updated Date: Sun, 29 Nov 2026 08:11 AM (IST)
ਤਸਵੀਰ ਏਆਈ ਟੂਲ ਦੀ ਮਦਦ ਨਾਲ ਬਣਾਈ ਗਈ ਹੈ। ਜਾਗਰਣ ਸੰਵਾਦਦਾਤਾ, ਆਗਰਾ : ਪਿੰਡ ਵੀਰਭਾਨ 'ਚ ਵੀਰਵਾਰ ਰਾਤ ਡੀਜੇ 'ਤੇ ਗਾਣਾ ਵਜਾਉਣ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਲਾੜੇ ਨੂੰ ਘੋੜੀ ਤੋਂ ਹੇਠਾਂ ਸੁੱਟ ਕੇ ਬਰਾਤੀਆਂ ਸਮੇਤ ਭੱਜਾ-ਭੱਜਾ ਕੇ ਕੁੱਟਿਆ ਗਿਆ ਸੀ। ਇਸ ਮਾਮਲੇ 'ਚ ਸ਼ਨੀਵਾਰ ਨੂੰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀੜਤ ਧਿਰ ਦੀ ਸ਼ਿਕਾਇਤ 'ਤੇ ਸੱਤ ਨਾਮਜ਼ਦ ਅਤੇ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਨਾਮਜ਼ਦ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿੰਡ ਵਾਸੀ ਸੁਰਿੰਦਰ ਦੀ ਧੀ ਦਾ ਵਿਆਹ ਸੀ ਅਤੇ ਵੀਰਵਾਰ ਰਾਤ ਨੂੰ ਬਰਾਤ ਆਈ ਸੀ। ਇਸ ਦੌਰਾਨ ਦੋ ਦਰਜਨ ਤੋਂ ਵੱਧ ਲੋਕਾਂ ਨੇ ਬਰਾਤ ਅਤੇ ਲਾੜੇ 'ਤੇ ਹਮਲਾ ਕਰ ਦਿੱਤਾ।
ਹਮਲਾਵਰਾਂ ਨੇ ਲਾੜੇ ਨੂੰ ਘੋੜੀ ਤੋਂ ਹੇਠਾਂ ਸੁੱਟ ਦਿੱਤਾ ਅਤੇ ਬਰਾਤੀਆਂ ਨੂੰ ਭੱਜਾ-ਭੱਜਾ ਕੇ ਕੁੱਟਿਆ। ਵਿਚ-ਬਚਾਅ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਵੀ ਕੁੱਟਮਾਰ ਕੀਤੀ ਗਈ। ਪੀੜਤ ਧਿਰ ਨੇ ਮੁਲਜ਼ਮਾਂ 'ਤੇ ਔਰਤਾਂ ਨਾਲ ਬਦਸਲੂਕੀ ਕਰਨ ਅਤੇ ਜਾਤੀਸੂਚਕ ਸ਼ਬਦ ਬੋਲਣ ਦੇ ਵੀ ਦੋਸ਼ ਲਾਏ ਹਨ। ਪੀੜਤ ਧਿਰ ਦਾ ਕਹਿਣਾ ਹੈ ਕਿ ਡੀਜੇ 'ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਗਾਣਾ ਵਜਾਉਣ ਕਾਰਨ ਮੁਲਜ਼ਮਾਂ ਨੇ ਹਮਲਾ ਕੀਤਾ ਸੀ।
ਤਿੰਨ ਮੁਲਜ਼ਮ ਗ੍ਰਿਫ਼ਤਾਰ ਡੀਸੀਪੀ ਪੱਛਮੀ ਜ਼ੋਨ ਹਰਿੰਦਰ ਸਿੰਘ ਨੇ ਦੱਸਿਆ ਕਿ ਸਤਿਅਮ, ਹਰੀਓਮ ਅਤੇ ਵਾਸੂਦੇਵ ਨਾਂ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਮਾਮਲੇ 'ਚ ਆਜ਼ਾਦ ਸਮਾਜ ਪਾਰਟੀ ਦੇ ਪ੍ਰਧਾਨ ਅਤੇ ਨਗੀਨਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੰਦਰਸ਼ੇਖਰ ਆਜ਼ਾਦ ਨੇ ਵੀ ਐਕਸ 'ਤੇ ਪੋਸਟ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਫੋਨ 'ਤੇ ਗੱਲ ਕੀਤੀ ਹੈ।
ਲਾੜੇ ਅਤੇ ਬਰਾਤੀਆਂ ਦੀ ਲਾਠੀਆਂ-ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਸੀ। ਹਮਲਾਵਰਾਂ ਨੇ ਪੀੜਤ ਧਿਰ ਦੇ ਘਰ 'ਚ ਵੜ ਕੇ ਵੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਮੁੱਖ ਮੰਤਰੀ ਤੋਂ ਮੁਲਜ਼ਮਾਂ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰਨ ਅਤੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।