- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਅਸ਼ਲੀਲ ਸਮੱਗਰੀ ਅਜੇ ਵੀ ਆਨਲਾਈਨ ਦੇਖੀ ਜਾ ਸਕਦੀ ਹੈ ਤੇ ਇਤਰਾਜ਼ਯੋਗ ਵੈੱਬਪੇਜਾਂ ਨੂੰ ਬਲਾਕ ਕਰਨ ਸਬੰਧੀ ਦਿੱਤੇ ਗਏ ਨਿਰਦੇਸ਼ਾਂ ਦੀ ਇੰਟਰਨੈੱਟ ਸਰਵਿਸ ਪ੍ਰੋਵਾਈਡਰਜ਼ (ISP) ਵੱਲੋਂ ਪਾਲਣਾ ਨਹੀਂ ਕੀਤੀ ਗਈ ਹੈ।

ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਅਦਾਕਾਰਾ ਤੇ ਰਾਜ ਸਭਾ ਮੈਂਬਰ ਜਯਾ ਬੱਚਨ ਨਾਲ ਸਬੰਧਤ ਆਨਲਾਈਨ ਅਸ਼ਲੀਲ ਸਮੱਗਰੀ ਨੂੰ ਬਲਾਕ ਕਰਨ ਲਈ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਅਤੇ ਦੂਰਸੰਚਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ।
ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਅਸ਼ਲੀਲ ਸਮੱਗਰੀ ਅਜੇ ਵੀ ਆਨਲਾਈਨ ਦੇਖੀ ਜਾ ਸਕਦੀ ਹੈ ਤੇ ਇਤਰਾਜ਼ਯੋਗ ਵੈੱਬਪੇਜਾਂ ਨੂੰ ਬਲਾਕ ਕਰਨ ਸਬੰਧੀ ਦਿੱਤੇ ਗਏ ਨਿਰਦੇਸ਼ਾਂ ਦੀ ਇੰਟਰਨੈੱਟ ਸਰਵਿਸ ਪ੍ਰੋਵਾਈਡਰਜ਼ (ISP) ਵੱਲੋਂ ਪਾਲਣਾ ਨਹੀਂ ਕੀਤੀ ਗਈ ਹੈ।
ਇਸ 'ਤੇ ਅਦਾਲਤ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਦੂਰਸੰਚਾਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਵੈੱਬਪੇਜਾਂ ਨੂੰ ਬਲਾਕ ਕਰਨ ਅਤੇ ਇੰਟਰਨੈੱਟ ਸਰਵਿਸ ਪ੍ਰੋਵਾਈਡਰਜ਼ (ISP) ਖ਼ਿਲਾਫ਼ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰਨ।