ਆਂਧਰਾ ਪ੍ਰਦੇਸ਼ ਦੇ ਕਾਕੀਨਾਡ ਦੀ ਪਟਾਕਾ ਫੈਕਟਰੀ 'ਚ ਭਿਆਨਕ ਧਮਾਕਾ, 18 ਮੌਤਾਂ; ਛੇ ਜਣੇ ਗੰਭੀਰ ਜ਼ਖ਼ਮੀ
ਧਮਾਕੇ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮੁਲਾਜ਼ਮ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ। ਇਸ 'ਚ ਸਥਾਨਕ ਲੋਕਾਂ ਨੇ ਵੀ ਸਾਥ ਦਿੱਤਾ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਇਸ 'ਚ ਬੁਰੀ ਤਰ੍ਹਾਂ ਝੁਲਸਣ ਵਾਲੇ ਲੋਕਾਂ ਦੀ ਹਾਲਤ ਗੰਭੀਰ ਹੈ।
Publish Date: Sat, 28 Feb 2026 05:29 PM (IST)
Updated Date: Sat, 28 Feb 2026 05:31 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ: ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਜ਼ਿਲ੍ਹੇ ਦੇ ਸਮਾਲਕੋਟ ਮੰਡਲ ਦੇ ਵੇਤਲਾਪਲੇਮ 'ਚ ਇੱਕ ਪਟਾਕਾ ਬਣਾਉਣ ਵਾਲੀ ਫੈਕਟਰੀ 'ਚ ਵੱਡਾ ਧਮਾਕਾ ਹੋਇਆ, ਜਿਸ ਵਿੱਚ 18 ਜਣਿਆਂ ਦੀ ਮੌਤ ਹੋ ਗਈ, ਜਦੋਂਕਿ ਛੇ ਲੋਕ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਫੈਕਟਰੀ 'ਚ 20 ਤੋਂ ਜ਼ਿਆਦਾ ਲੋਕ ਮੌਜੂਦ ਸਨ।
ਇਹ ਧਮਾਕਾ ਉਦੋਂ ਹੋਇਆ, ਜਦੋਂ ਮਜ਼ਦੂਰ ਵੱਡੇ ਪੱਧਰ 'ਤੇ ਪਟਾਕੇ ਬਣਾ ਰਹੇ ਸਨ ਅਤੇ ਬਹੁਤ ਵੱਡੀ ਅੱਗ ਲਗਈ। ਕਈ ਲੋਕ ਅੰਦਰ ਫਸ ਗਏ। ਉਸ ਸਮੇਂ ਮੌਕੇ 'ਤੇ 20 ਤੋਂ ਜ਼ਿਆਦਾ ਮਜ਼ਦੂਰ ਮੌਜੂਦ ਸਨ।
ਧਮਾਕੇ ਤੋਂ ਬਾਅਦ ਲੱਗੀ ਅੱਗ 'ਚ ਕਈ ਲੋਕ ਬੁਰੀ ਤਰ੍ਹਾਂ ਝੁਲਸੇ
ਧਮਾਕੇ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮੁਲਾਜ਼ਮ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗੇ। ਇਸ 'ਚ ਸਥਾਨਕ ਲੋਕਾਂ ਨੇ ਵੀ ਸਾਥ ਦਿੱਤਾ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਇਸ 'ਚ ਬੁਰੀ ਤਰ੍ਹਾਂ ਝੁਲਸਣ ਵਾਲੇ ਲੋਕਾਂ ਦੀ ਹਾਲਤ ਗੰਭੀਰ ਹੈ। ਧਮਾਕੇ ਕਾਰਨ ਲਾਸ਼ਾਂ ਦੇ ਚੀਥੜੇ ਉੱਡ ਗਏ ਅਤੇ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ।
ਸੀਐੱਮ ਨਾਇਡੂ ਨੇ ਕੀ ਕਿਹਾ?
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮਦਦ ਦੇਣ ਦਾ ਨਿਰਦੇਸ਼ ਦਿੱਤਾ ਹੈ। ਨਾਇਡੂ ਨੇ ਕਿਹਾ, 'ਅਸੀਂ ਰਾਹਤ ਦੇ ਉਪਾਵਾਂ 'ਤੇ ਨਜ਼ਰ ਰੱਖ ਰਹੇ ਹਾਂ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ।'