- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ’ਚ ਮੰਤਰਾਲਿਆਂ ਤੋਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਲਈ ਜਾਵੇਗੀ। ਸਮੁੱਚੀ ਰਿਪੋਰਟ ਪ੍ਰਧਾਨ ਮੰਤਰੀ ਅੱਗੇ ਰੱਖੀ ਜਾਵੇਗੀ। ਇਸ ਤੋਂ ਬਾਅਦ ਕਾਰੋਬਾਰ ਕਰਨ ਤੇ ਜੀਵਨ ਜਿਊਣ ਨੂੰ ਹੋਰ ਸੁਖਾਲਾ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਜਾ ਸਕਦੇ ਹਨ।

ਜਿਤੇਂਦਰ ਸ਼ਰਮਾ, ਜਾਗਰਣ, ਨਵੀਂ ਦਿੱਲੀ : ਹਾਲ ਹੀ ’ਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਾ ਸਰਕਾਰ ਤੇ ਫਿਰ ਕੇਂਦਰ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕੀਤੇ ਤਾਂ ਉਨ੍ਹਾਂ ਨੇ ਲੋਕਾਂ ਦੇ ਭਰੋਸੇ ਨੂੰ ਇਸ ਸਫ਼ਰ ਦਾ ਆਧਾਰ ਦੱਸਿਆ। ਨਾਲ ਹੀ, ਉਨ੍ਹਾਂ ਨੇ ਨਵੇਂ ਜੋਸ਼ ਨਾਲ ਕੰਮ ਕਰਨ ਤੇ ‘ਸੁਧਾਰ ਐਕਸਪ੍ਰੈੱਸ’ ਨੂੰ ਅੱਗੇ ਵਧਾਉਣ ਦਾ ਭਰੋਸਾ ਵੀ ਦੇਸ਼ਵਾਸੀਆਂ ਨੂੰ ਦਿੱਤਾ। ਹੁਣ ਇਸੇ ਦਿਸ਼ਾ ’ਚ ਕੇਂਦਰ ਸਰਕਾਰ ਦੇ ਯਤਨ ਤੇਜ਼ ਹੁੰਦੇ ਨਜ਼ਰ ਆ ਰਹੇ ਹਨ। ਕੈਬਨਿਟ ਸਕੱਤਰ ਨੇ 27 ਅਕਤੂਬਰ ਨੂੰ ਸਾਰੇ ਮੰਤਰਾਲਿਆਂ ਦੇ ਸਕੱਤਰਾਂ ਦੀ ਮੀਟਿੰਗ ਸੱਦੀ ਹੈ। ਇਸ ’ਚ ਮੰਤਰਾਲਿਆਂ ਤੋਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਲਈ ਜਾਵੇਗੀ। ਸਮੁੱਚੀ ਰਿਪੋਰਟ ਪ੍ਰਧਾਨ ਮੰਤਰੀ ਅੱਗੇ ਰੱਖੀ ਜਾਵੇਗੀ। ਇਸ ਤੋਂ ਬਾਅਦ ਕਾਰੋਬਾਰ ਕਰਨ ਤੇ ਜੀਵਨ ਜਿਊਣ ਨੂੰ ਹੋਰ ਸੁਖਾਲਾ ਬਣਾਉਣ ਲਈ ਅਹਿਮ ਫ਼ੈਸਲੇ ਕੀਤੇ ਜਾ ਸਕਦੇ ਹਨ।
ਇਕ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੈਬਨਿਟ ਸਕੱਤਰੇਤ ਵੱਲੋਂ ਸਾਰੇ ਮੰਤਰਾਲਿਆਂ ਨੂੰ ਮੌਜੂਦਾ ਯੋਜਨਾਵਾਂ, ਉਨ੍ਹਾਂ ਦੀ ਪ੍ਰਗਤੀ, ਲੋਕਾਂ ਨੂੰ ਮਿਲ ਰਹੇ ਲਾਭ ਤੇ ਭਵਿੱਖ ਲਈ ਤਜਵੀਜ਼ਸ਼ੁਦਾ ਕਾਰਜ-ਯੋਜਨਾਵਾਂ ਬਾਰੇ ਵਿਸਥਾਰ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ। 27 ਅਕਤੂਬਰ ਨੂੰ ਕੈਬਨਿਟ ਸਕੱਤਰ ਮੰਤਰਾਲਿਆਂ ਦੇ ਸਕੱਤਰਾਂ ਤੋਂ ਵਾਰ-ਵਾਰ ਜਾਣਕਾਰੀ ਲੈ ਕੇ ਕੰਮਕਾਜ ਦੀ ਸਮੀਖਿਆ ਕਰਨਗੇ। ਦੱਸਿਆ ਗਿਆ ਹੈ ਕਿ ਇਹ ਰਿਪੋਰਟ ਪ੍ਰਧਾਨ ਮੰਤਰੀ ਮੋਦੀ ਅੱਗੇ ਪੇਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਉੱਚ-ਪੱਧਰੀ ਮੀਟਿੰਗ ’ਚ ਕੁਝ ਫ਼ੈਸਲੇ ਲਏ ਜਾ ਸਕਦੇ ਹਨ।
ਮੋਦੀ ਲਗਾਤਾਰ ‘ਸੁਧਾਰ, ਕਾਰਗੁਜ਼ਾਰੀ ਤੇ ਬਦਲਾਅ’ ’ਤੇ ਜ਼ੋਰ ਦਿੰਦੇ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਕਾਰੋਬਾਰ ਕਰਨ ਦੀ ਸੌਖ ਦੇ ਨਾਲ-ਨਾਲ ਜੀਵਨ ਜਿਊਣ ਦੀਆਂ ਸਹੂਲਤਾਂ ਸ਼ਹਿਰਾਂ ਤੋਂ ਇਲਾਵਾ ਕਸਬਿਆਂ ਤੇ ਪਿੰਡਾਂ ਤੱਕ ਵੀ ਪਹੁੰਚਣੀਆਂ ਚਾਹੀਦੀਆਂ ਹਨ। ਸਰਕਾਰ ਦੀ ਇਸ ਪਹਿਲ ਨੂੰ ਮੌਜੂਦਾ ਸਿਆਸੀ ਘਟਨਾਕ੍ਰਮ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਦਰਅਸਲ, ਕਾਂਗਰਸ ਸਮੇਤ ਸਮੁੱਚੀ ਵਿਰੋਧੀ ਧਿਰ ਦਾ ਅੰਦੋਲਨ ਇਸੇ ਮੁੱਦੇ ’ਤੇ ਕੇਂਦਰਿਤ ਹੈ ਕਿ ਸਰਕਾਰ ਪ੍ਰਤੀ ਲੋਕਾਂ ਦਾ ਭਰੋਸਾ ਘਟਾਇਆ ਜਾਵੇ। ਇਸੇ ਆਧਾਰ ’ਤੇ ‘ਸੱਤਾ ਤਬਦੀਲੀ’ ਵਰਗੇ ਗ਼ੈਰ-ਸੰਵਿਧਾਨਕ ਦਾਅਵੇ ਵੀ ਕੀਤੇ ਜਾ ਰਹੇ ਹਨ। ਦੂਜੇ ਪਾਸੇ, ਸਰਕਾਰ ਦਾ ਯਤਨ ਹੈ ਕਿ ਲੋਕ-ਹਿੱਤਾਂ ਨੂੰ ਕੇਂਦਰ ’ਚ ਰੱਖ ਕੇ ਹੁਣ ਤੱਕ ਜ਼ਮੀਨੀ ਪੱਧਰ ’ਤੇ ਲਿਆਂਦੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਇਆ ਜਾਵੇ। ਹਾਲ ਹੀ ’ਚ ਦੇਸ਼ ਭਰ ’ਚ ਲੋਕ-ਭਲਾਈ ਯੋਜਨਾਵਾਂ ਨਾਲ ਜੁੜੇ ਵਿਭਾਗਾਂ ਦੇ ਕੈਂਪ ਵੀ ਲਗਾਏ ਗਏ। ਪ੍ਰਧਾਨ ਮੰਤਰੀ ਮੋਦੀ ‘ਸੁਧਾਰ ਐਕਸਪ੍ਰੈੱਸ’ ਦੀ ਰਫ਼ਤਾਰ ਹੋਰ ਤੇਜ਼ ਕਰ ਸਕਦੇ ਹਨ।