- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਮੈਡ ਸੰਧੂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿਚ ਸਨਸਨੀ ਫੈਲ ਗਈ। ਮੈਡ ਸੰਧੂ ਦੀ ਮੌਤ ਦੀ ਖ਼ਬਰ ਨਾਲ ਸੋਸ਼ਲ ਮੀਡੀਆ ’ਤੇ ਹੜਕੰਪ ਮਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਜਾਂਚ ਵਿਚ ਜੁਟ ਗਈ ਹੈ।

ਇੰਟਰਨੈੱਟ ਡੈਸਕ : ਸ਼ਨੀਵਾਰ ਨੂੰ ਅੰਮ੍ਰਿਤਸਰ ਵਿਚ ਮੇਕਅਪ ਆਰਟਿਸਟ ਤੇ ਇਨਫਲੂਐਂਸਰ ਮੈਡ ਸੰਧੂ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਮੈਡ ਸੰਧੂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਅੰਮ੍ਰਿਤਸਰ ਵਿਚ ਸਨਸਨੀ ਫੈਲ ਗਈ। ਮੈਡ ਸੰਧੂ ਦੀ ਮੌਤ ਦੀ ਖ਼ਬਰ ਨਾਲ ਸੋਸ਼ਲ ਮੀਡੀਆ ’ਤੇ ਹੜਕੰਪ ਮਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਜਾਂਚ ਵਿਚ ਜੁਟ ਗਈ ਹੈ।
ਜ਼ਿਕਰਯੋਗ ਹੈ ਕਿ ਮੈਡ ਸੰਧੂ ਨੂੰ ਗਰਮ ਖਿਆਲੀ ਦੱਸ ਕੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ’ਤੇ ਦੋਸ਼ ਸੀ ਕਿ ਉਹ ਆਪਣੇ ਗੀਤਾਂ ’ਚ ਲੱਚਰਤਾ ਵੀ ਦਿਖਾਉਂਦੇ ਹਨ।
ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਨੇ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਮੁੱਖ ਤੌਰ ’ਤੇ ਪਟਿਆਲਾ ਤੇ ਰੋਪੜ ਦਾ ਰਹਿਣ ਵਾਲਾ ਹੈ। ਕੁਝ ਸਾਲ ਪਹਿਲਾਂ ਉਹ ਸੁਰੱਖਿਆ ਏਜੰਸੀ ਨੂੰ ਚਕਮਾ ਦੇ ਕੇ ਵਿਦੇਸ਼ ਫਰਾਰ ਹੋ ਗਿਆ ਸੀ।
ਵਾਇਰਲ ਪੋਸਟ ਵਿਚ ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਢਿੱਲੋਂ ਅਤੇ ਜਗਤਾਰ ਤਰਨਤਾਰਨ ਨੇ ਲਈ ਹੈ। ਗੈਂਗਸਟਰਾਂ ਨੇ ਲਿਖਿਆ ਹੈ ਕਿ ਸੰਧੂ ਨਵੀਂ ਜਨਰੇਸ਼ਨ ਨੂੰ ਖਰਾਬ ਕਰ ਰਿਹਾ ਹੈ ਤੇ ਜੋ ਵੀ ਇਸ ਨੂੰ ਫੇਵਰ ਕਰ ਰਿਹਾ ਹੈ, ਉਹ ਵੀ ਆਪਣੀ ਤਿਆਰੀ ਕਰ ਲੈਣ। ਜੋ ਵੀ ਇਨ੍ਹਾਂ ਨੂੰ ਸਕੂਲਾਂ ਵਿਚ ਚੀਫ ਗੈਸਟ ਬੁਲਾ ਰਹੇ ਹਨ, ਉਨ੍ਹਾਂ ਲਈ ਇਹ ਲਾਸਟ ਵਾਰਨਿੰਗ ਹੈ। ਇਸ ਤਰ੍ਹਾਂ ਦੀਆਂ ਹਰਕਤਾਂ ਕਰਨ ਵਾਲੇ ਪੰਜਾਬ ਤੋਂ ਬਾਹਰ ਰਹਿਣ।