- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Holiday Alert : ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਸਥਿਤ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰ ਤੇ ਬੋਰਡਾਂ/ਕਾਰਪੋਰੇਸ਼ਨਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ਼ਨਿੱਚਰਵਾਰ ਯਾਨੀ 12 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਧਾਰਮਿਕ ਮਹੱਤਵ ਨੂੰ ਧਿਆਨ 'ਚ ਰੱਖਦਿਆਂ ਕੀਤੀ ਗਈ ਹੈ। ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਸਥਿਤ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰ ਤੇ ਬੋਰਡਾਂ/ਕਾਰਪੋਰੇਸ਼ਨਾਂ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
