ਅੰਮ੍ਰਿਤਸਰ ਦੇ ਮਜੀਠਾ ਨੇੜੇ ਵੱਡੀ ਵਾਰਦਾਤ: ਡਿਊਟੀ 'ਤੇ ਜਾ ਰਹੇ ਪੰਜਾਬ ਪੁਲਿਸ ਦੇ ASI ਦੀ ਗੋਲੀਆਂ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ
ਜਾਣਕਾਰੀ ਅਨੁਸਾਰ ਅੱਜ(ਐਤਵਾਰ) ਸਵੇਰੇ 6 ਵਜੇ ਦੇ ਕਰੀਬ ਅੰਮ੍ਰਿਤਸਰ ਟਰੈਫਿਕ ਪੁਲਿਸ ਵਿੱਚ ਡਿਊਟੀ 'ਤੇ ਤਾਇਨਾਤ ਏ.ਐਸ.ਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏ ਕੇ ਬਾਂਗਰ ਜਿਹੜਾ ਆਪਣੀ ਐਕਟਿਵਾ ਸਕੂਟਰੀ ਨੰਬਰ ਪੀ.ਬੀ 06 BJ 6614 'ਤੇ ਸਵਾਰ ਹੋ ਕੇ ਅੰਮ੍ਰਿਤਸਰ ਸਿਟੀ ਵਿੱਚ ਡਿਊਟੀ 'ਤੇ ਜਾ ਰਿਹਾ ਸੀ
Publish Date: Sun, 24 May 2026 08:53 AM (IST)
Updated Date: Sun, 24 May 2026 08:56 AM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ , ਮਜੀਠਾ: ਅੰਮ੍ਰਿਤਸਰ ਦੇ ਮਜੀਠਾ ਨੇੜੇ ਪੰਜਾਬ ਪੁਲਿਸ ਦੇ ਏ.ਐਸ.ਆਈ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਅੱਜ(ਐਤਵਾਰ) ਸਵੇਰੇ 6 ਵਜੇ ਦੇ ਕਰੀਬ ਅੰਮ੍ਰਿਤਸਰ ਟਰੈਫਿਕ ਪੁਲਿਸ ਵਿੱਚ ਡਿਊਟੀ 'ਤੇ ਤਾਇਨਾਤ ਏ.ਐਸ.ਆਈ ਜੋਗਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਘਣੀਏ ਕੇ ਬਾਂਗਰ ਜਿਹੜਾ ਆਪਣੀ ਐਕਟਿਵਾ ਸਕੂਟਰੀ ਨੰਬਰ ਪੀ.ਬੀ 06 BJ 6614 'ਤੇ ਸਵਾਰ ਹੋ ਕੇ ਅੰਮ੍ਰਿਤਸਰ ਸਿਟੀ ਵਿੱਚ ਡਿਊਟੀ 'ਤੇ ਜਾ ਰਿਹਾ ਸੀ। ਜਦੋਂ ਉਹ ਮਜੀਠਾ ਸ਼ਹਿਰ ਨੇੜੇ ਪੁੱਜਾ ਤਾਂ ਮਜੀਠਾ ਤੋਂ ਕਰੀਬ ਇੱਕ ਕਿਲੋਮੀਟਰ ਦੂਰੀ 'ਤੇ ਮਗਰੋਂ ਮੋਟਰਸਾਈਕਲ 'ਤੇ ਆ ਰਹੇ 2 ਅਣਪਛਾਤੇ ਵਿਅਕਤੀਆਂ ਵਲੋਂ 2 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਦੋਸ਼ੀ ਫਰਾਰ ਹੋ ਗਏ।
ਘਟਨਾ ਮਗਰੋਂ ਪਤਾ ਲੱਗਣ ਤੇ ਐਸ.ਐਸ.ਪੀ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਸੁਹੇਲ ਮੀਰ ਕਾਸਿਮ ਸਮੇਤ ਮਜੀਠਾ ਥਾਣੇ ਦੇ ਡੀ.ਐਸ.ਪੀ ਕਮਲਮੀਤ ਸਿੰਘ ਅਤੇ ਐਸ.ਐੱਚ.ਓ ਮਜੀਠਾ ਕਰਮਪਾਲ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਮੌਕੇ ਦਾ ਜਾਇਜ਼ਾ ਲੈਣ ਪੁੱਜੇ ਹੋਏ ਹਨ। ਘਟਨਾ ਸਥਾਨ ਦੇ ਆਸ-ਪਾਸ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ।