- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਨੇ ਆਈਐੱਸਆਈ ਦੇ ਇਸ਼ਾਰੇ 'ਤੇ ਡਰੋਨ ਰਾਹੀਂ ਸਰਹੱਦੀ ਪਿੰਡ ਨੇਸ਼ਟਾ ਵਿੱਚ ਹਥਿਆਰਾਂ ਦੀ ਖੇਪ ਸੁੱਟੀ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਹਥਿਆਰ ਬਰਾਮਦ ਕਰ ਲਏ। ਇਸ ਦੌਰਾਨ ਦੋ ਸ਼ੱਕੀ ਵਿਅਕਤੀ ਖੇਪ ਦੀ ਭਾਲ ਕਰਦੇ ਨਜ਼ਰ ਆਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਘਰਿੰਡਾ ਪੁਲਿਸ ਨੇ ਸੋਮਵਾਰ ਸ਼ਾਮ ਸਰਹੱਦੀ ਪਿੰਡ ਨੇਸ਼ਟਾ ਨੇੜਿਓਂ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਸਮੇਤ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਕ ਹੈਂਡ ਗ੍ਰਨੇਡ, ਦੋ ਏਕੇ-47 ਰਾਈਫਲਾਂ ਅਤੇ ਦੋ ਲਾਈਟ ਮਸ਼ੀਨ ਗੰਨਾਂ (ਐੱਲਐੱਮਜੀ) ਬਰਾਮਦ ਕੀਤੀਆਂ ਹਨ। ਦੋਵਾਂ ਖ਼ਿਲਾਫ਼ ਥਾਣਾ ਘਰਿੰਡਾ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਨੇ ਆਈਐੱਸਆਈ ਦੇ ਇਸ਼ਾਰੇ 'ਤੇ ਡਰੋਨ ਰਾਹੀਂ ਸਰਹੱਦੀ ਪਿੰਡ ਨੇਸ਼ਟਾ ਵਿੱਚ ਹਥਿਆਰਾਂ ਦੀ ਖੇਪ ਸੁੱਟੀ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਹਥਿਆਰ ਬਰਾਮਦ ਕਰ ਲਏ। ਇਸ ਦੌਰਾਨ ਦੋ ਸ਼ੱਕੀ ਵਿਅਕਤੀ ਖੇਪ ਦੀ ਭਾਲ ਕਰਦੇ ਨਜ਼ਰ ਆਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਮੁੱਢਲੀ ਪੁੱਛਗਿੱਛ ਦੌਰਾਨ ਸ਼ੱਕੀਆਂ ਨੇ ਕਥਿਤ ਤੌਰ 'ਤੇ ਦੱਸਿਆ ਕਿ ਇਹ ਹਥਿਆਰ ਵੱਖ-ਵੱਖ ਰਸਤਿਆਂ ਅਤੇ ਵਿਅਕਤੀਆਂ ਰਾਹੀਂ ਦਿੱਲੀ ਭੇਜੇ ਜਾਣੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਆਜ਼ਾਦੀ ਦਿਵਸ ਮੌਕੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਹੋ ਸਕਦੀ ਸੀ। ਐੱਸਐੱਸਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਕਈ ਪਹਿਲੂਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਉਨ੍ਹਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ।