- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਕਮੇਟੀ ਦਾ ਜਰਨਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 12 ਵਜੇ ਆਰੰਭ ਹੋਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੋਣ ਵਾਲੇ ਜਨਰਲ ਇਜਲਾਸ ਵਿੱਚ ਅਰਦਾਸ ਉਪਰੰਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਾਰਵਾਈ ਨੂੰ ਆਰੰਭ ਕਰਦੇ ਹੋਏ ਸ਼ੋਕ ਮਤੇ ਪੜਨਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਰਘੂਜੀਤ ਸਿੰਘ ਵਿਰਕ ਦੇ ਨਾਮ ਦੀ ਪੇਸ਼ਕਸ਼ ਸੁਖਪਾਲ ਸਿੰਘ ਤਲਵੰਡੀ ਵੱਲੋਂ ਕੀਤੀ ਗਈ, ਜਿਸ ਦੀ ਤਾਈਦ ਹਰਪਾਲ ਸਿੰਘ ਜਲਾ ਅਤੇ ਭਾਈ ਫੂਮਨ ਸਿੰਘ ਵੱਲੋਂ ਕੀਤੀ ਗਈ। ਇਸ ਉਪਰੰਤ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਲਈ ਗੁਰਪ੍ਰੀਤ ਸਿੰਘ ਝੱਬਰ ਨੂੰ ਚੁਣਿਆ ਗਿਆ। ਉਨ੍ਹਾਂ ਦੇ ਨਾਮ ਦੀ ਪੇਸ਼ਕਸ਼ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਕੀਤੀ ਗਈ, ਜਦਕਿ ਇਸ ਦੀ ਤਾਈਦ ਗੁਰਬਚਨ ਸਿੰਘ ਕਰਮੂਵਾਲਾ ਅਤੇ ਭਾਈ ਗੁਰਪ੍ਰੀਤ ਸਿੰਘ ਰੂਹੀ ਵੱਲੋਂ ਕੀਤੀ ਗਈ। ਗੁਰਪ੍ਰੀਤ ਸਿੰਘ ਝੱਬਰ ਬਿਨਾਂ ਮੁਕਾਬਲਾ ਜੇਤੂ ਰਹੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਚੁਣੇ ਗਏ ਮੈਂਬਰਾਂ ਵਿੱਚ ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਭਿੱਟੇਵੱਡ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕੋਹਣੀ, ਬੀਬੀ ਪਰਮਜੀਤ ਕੌਰ, ਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨ ਸਿੰਘ, ਗੁਰਿੰਦਰ ਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨਸੂਪੁਰ ਅਤੇ ਨਰਿੰਦਰ ਕੌਰ ਸ਼ਾਮਲ ਹਨ। ਇਹ ਚੋਣ ਸਰਬਸੰਮਤੀ ਨਾਲ ਹੋਈ ਅਤੇ ਇਸ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਦੇ ਸਾਰੇ ਉਮੀਦਵਾਰ ਚੁਣੇ ਗਏ।