ਭਿਆਨਕ ਸੜਕ ਹਾਦਸਾ: ਬੁਲੇਟ ਮੋਟਰਸਾਈਕਲ ’ਤੇ ਕਾਲਜ ਜਾ ਰਹੇ ਦੋ ਨੌਜਵਾਨਾਂ ਦੀ ਬੱਸ ਨਾਲ ਟੱਕਰ, ਦੋਵਾਂ ਨੌਜਵਾਨਾਂ ਦੀ ਮੌਕੇ ਤੇ ਹੋਈ ਮੌਤ
ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆਂ, ਥਾਣਾ ਕਾਦੀਆਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ, ਥਾਣਾ ਸ੍ਰੀ ਹਰਗੋਬਿੰਦਪੁਰ ਬੁਲੇਟ 'ਤੇ ਜਾ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਰਾਜਧਾਨੀ ਬੱਸ ਨੰਬਰ PB07-AS-7473 ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
Publish Date: Mon, 02 Nov 2026 10:53 AM (IST)
Updated Date: Mon, 02 Nov 2026 10:56 AM (IST)
ਸੁਖਦੇਵ ਸਿੰਘ/ਰਾਜਨ ਤ੍ਰੇਹਨ, ਪੰਜਾਬੀ ਜਾਗਰਣ, ਬਟਾਲਾ। ਸੋਮਵਾਰ ਨੂੰ ਬਟਾਲਾ ਦੇ ਕਾਦੀਆ ਰੋਡ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਬੁਲੇਟ ਮੋਟਰਸਾਈਕਲ ’ਤੇ ਕਾਲਜ ਜਾ ਰਹੇ ਦੋ ਨੌਜਵਾਨਾਂ ਦੀ ਬੱਸ ਨਾਲ ਭਿਆਨਕ ਟੱਕਰ ਹੋਣ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਨੌਜਵਾਨਾਂ ਦੀ ਮੌਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਸਰ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਥਾਣਾ ਸੇਖਵਾਂ ਅਧੀਨ ਆਉਂਦੇ ਗੁਰਦੁਆਰਾ ਫਲਾਹੀ ਸਾਹਿਬ, ਵਡਾਲਾ ਗ੍ਰੰਥੀਆਂ ਨੇੜੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆਂ, ਥਾਣਾ ਕਾਦੀਆਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ, ਥਾਣਾ ਸ੍ਰੀ ਹਰਗੋਬਿੰਦਪੁਰ ਬੁਲੇਟ 'ਤੇ ਜਾ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਰਾਜਧਾਨੀ ਬੱਸ ਨੰਬਰ PB07-AS-7473 ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੇਖਵਾਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ’ਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗਲੋਬਲ ਇੰਸਟੀਚਿਊਟ ’ਚ ਪੜ੍ਹਾਈ ਕਰਦੇ ਸਨ।