- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੇ ਸ਼ਬਦਾਂ ਰਾਹੀਂ ਵਿਵਾਦਾਂ ਵਿਚ ਰਹਿਣ ਵਾਲੀ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਵੀਰਵਾਰ ਨੂੰ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਈ।

ਸਟਾਫ਼ ਰਿਪੋਰਟਰ, ਬਠਿੰਡਾ : ਆਪਣੇ ਸ਼ਬਦਾਂ ਰਾਹੀਂ ਵਿਵਾਦਾਂ ਵਿਚ ਰਹਿਣ ਵਾਲੀ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਦੀ ਵੀਰਵਾਰ ਨੂੰ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਨੇ ਅਦਾਲਤ ਤੋਂ ਮਾਮਲੇ ਦੀ ਸੁਣਵਾਈ ਲਈ ਅਗਲੀ ਤਾਰੀਕ ਦੇਣ ਦੀ ਮੰਗ ਕੀਤੀ। ਅਦਾਲਤ ਨੇ ਇਸ ਮੰਗ ਨੂੰ ਸਵੀਕਾਰ ਕਰਦਿਆਂ ਅਗਲੀ ਸੁਣਵਾਈ ਲਈ 10 ਨਵੰਬਰ ਦੀ ਤਾਰੀਕ ਨਿਰਧਾਰਤ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਬਜ਼ੁਰਗ ਮਹਿਲਾ ਮਹਿੰਦਰ ਕੌਰ ਸਬੰਧੀ ਕੀਤੀ ਗਈ ਕਥਿਤ ਟਿੱਪਣੀ ਤੋਂ ਬਾਅਦ ਇਹ ਵਿਵਾਦ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਮਹਿੰਦਰ ਕੌਰ ਨੇ ਆਪਣੇ ਵਕੀਲ ਗੁਰਪ੍ਰੀਤ ਸਿੰਘ ਬਹਿਣੀਵਾਲ ਰਾਹੀਂ ਕੰਗਨਾ ਰਣੌਤ ਖ਼ਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ, ਜਿਸ ਦੀ ਸੁਣਵਾਈ ਬਠਿੰਡਾ ਦੀ ਅਦਾਲਤ ਵਿਚ ਚੱਲ ਰਹੀ ਹੈ।
ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਮਹਿੰਦਰ ਕੌਰ ਅਦਾਲਤ ਵਿਚ ਪੇਸ਼ ਹੋਏ ਸਨ ਅਤੇ ਉਨ੍ਹਾਂ ਦੀ ਗਵਾਹੀ ਦਰਜ ਕੀਤੀ ਗਈ ਸੀ, ਪਰ ਉਨ੍ਹਾਂ ਦੀ ਪੂਰੀ ਗਵਾਹੀ ਦਰਜ ਨਹੀਂ ਹੋ ਸਕੀ ਸੀ। ਕੰਗਨਾ ਰਣੌਤ ਦੇ ਵਕੀਲ ਵੱਲੋਂ ਅਦਾਲਤ ਵਿਚ ਇਕ ਸਬੂਤ ਪੇਸ਼ ਕੀਤੇ ਜਾਣ ਕਾਰਨ ਗਵਾਹੀ ਦੀ ਕਾਰਵਾਈ ਅਧੂਰੀ ਰਹਿ ਗਈ ਸੀ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਲਈ 5 ਨਵੰਬਰ ਦੀ ਤਾਰੀਖ਼ ਤੈਅ ਕੀਤੀ ਸੀ।
ਵੀਰਵਾਰ ਨੂੰ ਨਿਰਧਾਰਤ ਤਾਰੀਕ ’ਤੇ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਵਕੀਲ ਵੱਲੋਂ ਹੋਰ ਸਮਾਂ ਮੰਗੇ ਜਾਣ ’ਤੇ ਅਦਾਲਤ ਨੇ 10 ਨਵੰਬਰ ਦੀ ਤਾਰੀਕ ਤੈਅ ਕਰ ਦਿੱਤੀ। ਹੁਣ ਇਸ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ ਉਸੇ ਦਿਨ ਹੋਵੇਗੀ। ਫਿਲਹਾਲ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ।