- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌੜ ਰੋਡ ਤੋਂ ਲੰਘ ਰਹੇ ਸਨ ਕਿ ਅਚਾਨਕ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ 24 ਸਾਲਾ ਹਰਜੀਤ ਸਿੰਘ ਅਤੇ 23 ਸਾਲਾ ਚੰਨਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਤਲਵੰਡੀ ਸਾਬੋ, ਪੰਜਾਬੀ ਜਾਗਰਣ, ਖੁਸ਼ਦੀਪ ਸਿੰਘ ਗਿੱਲ। ਮੌੜ ਰੋਡ ’ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
.jpg)
ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌੜ ਰੋਡ ਤੋਂ ਲੰਘ ਰਹੇ ਸਨ ਕਿ ਅਚਾਨਕ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ 24 ਸਾਲਾ ਹਰਜੀਤ ਸਿੰਘ ਅਤੇ 23 ਸਾਲਾ ਚੰਨਪ੍ਰੀਤ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਇਸ ਹਾਦਸੇ ਵਿੱਚ ਤੀਜਾ ਨੌਜਵਾਨ ਲਵਪ੍ਰੀਤ ਸਿੰਘ (24 ਸਾਲ) ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਮੌਕੇ ਤੋਂ ਚੁੱਕ ਕੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।