- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਵਾਰ ਖੇਡਾਂ ਵਿੱਚ 39 ਵੱਖ-ਵੱਖ ਖੇਡਾਂ ਦੇ ਨਾਲ-ਨਾਲ 4 ਪੈਰਾ ਖੇਡਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ, ਜਦਕਿ ਪਹਿਲੀ ਵਾਰ ਲੜਕੇ ਅਤੇ ਲੜਕੀਆਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਕੁੱਲ ₹12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ।

ਆਨਲਾਈਨ ਡੈਸਕ, ਬਠਿੰਡਾ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਖੇਡ ਕ੍ਰਾਂਤੀ ਦੇ ਤਹਿਤ ਅੱਜ ਬਠਿੰਡਾ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦਾ ਸ਼ਾਨਦਾਰ ਆਗਾਜ਼ ਹੋਣ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਖੇਡ ਮੁਕਾਬਲੇ ਦੀ ਰਸਮੀ ਸ਼ੁਰੂਆਤ ਕਰਨਗੇ। ਇਸੇ ਲੜੀ ਤਹਿਤ 12 ਅਗਸਤ ਨੂੰ ਸੰਗਰੂਰ ਤੋਂ ਰਵਾਨਾ ਹੋਈ 'ਖੇਡ ਮਸ਼ਾਲ' ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ ਅੱਜ ਬਠਿੰਡਾ ਪਹੁੰਚੇਗੀ। ਮਾਨ ਸਰਕਾਰ ਨੇ ਇਸ ਸਾਲ ਸੂਬੇ ਦੇ 10 ਲੱਖ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਰੱਖਿਆ ਹੈ। ਇਸ ਵਾਰ ਖੇਡਾਂ ਵਿੱਚ 39 ਵੱਖ-ਵੱਖ ਖੇਡਾਂ ਦੇ ਨਾਲ-ਨਾਲ 4 ਪੈਰਾ ਖੇਡਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ, ਜਦਕਿ ਪਹਿਲੀ ਵਾਰ ਲੜਕੇ ਅਤੇ ਲੜਕੀਆਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਕੁੱਲ ₹12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਇਹ ਵਿਸ਼ਾਲ ਖੇਡ ਉਤਸਵ ਲਗਾਤਾਰ ਵੱਖ-ਵੱਖ ਪੜਾਅ ਲੰਘਦਾ ਹੋਇਆ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਵੇਗਾ।