- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਲੀਡਰਸ਼ਿਪ ਦੇ ਕਰੀਬੀ ਸੂਤਰਾਂ ਅਨੁਸਾਰ, ਪੰਜਾਬ ਇਕਾਈ 'ਚ ਵਧਦੇ ਵਿਵਾਦ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਹਾਲੀਆ ਘਟਨਾਕ੍ਰਮ ਤੋਂ ਬਾਅਦ ਹਾਈਕਮਾਨ ਨੇ ਚੰਨੀ ਨੂੰ ਤਲਬ ਕਰ ਕੇ ਸੰਗਠਨਾਤਮਕ ਅਨੁਸ਼ਾਸਨ ਤੇ ਇਕਜੁੱਟਤਾ ਦਾ ਸੰਦੇਸ਼ ਦਿੱਤਾ ਹੈ। ਹਾਲਾਂਕਿ, ਕਾਂਗਰਸ ਵੱਲੋਂ ਬੈਠਕ ਦੇ ਸਬੰਧ 'ਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਲਗਾਤਾਰ ਵਧ ਰਹੀ ਧੜੇਬੰਦੀ ਦੌਰਾਨ ਪਾਰਟੀ ਹਾਈਕਮਾਨ ਨੇ ਸਖ਼ਤ ਰੁਖ਼ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਨਵੀਂ ਦਿੱਲੀ 'ਚ ਮੁਲਾਕਾਤ ਕੀਤੀ। ਬੈਠਕ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਦੀਆਂ ਬੈਠਕਾਂ 'ਚ ਨਾਅਰੇਬਾਜ਼ੀ ਤੇ ਪ੍ਰਦੇਸ਼ ਇੰਚਾਰਜ ਭੂਪੇਸ਼ ਬਘੇਲ ਖ਼ਿਲਾਫ਼ ਪੋਸਟਰ ਲਗਾਏ ਜਾਣ ਨਾਲ ਸੰਗਠਨ ਦਾ ਅੰਦਰੂਨੀ ਕਲੇਸ਼ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ।
ਪਾਰਟੀ ਲੀਡਰਸ਼ਿਪ ਦੇ ਕਰੀਬੀ ਸੂਤਰਾਂ ਅਨੁਸਾਰ, ਪੰਜਾਬ ਇਕਾਈ 'ਚ ਵਧਦੇ ਵਿਵਾਦ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਹਾਲੀਆ ਘਟਨਾਕ੍ਰਮ ਤੋਂ ਬਾਅਦ ਹਾਈਕਮਾਨ ਨੇ ਚੰਨੀ ਨੂੰ ਤਲਬ ਕਰ ਕੇ ਸੰਗਠਨਾਤਮਕ ਅਨੁਸ਼ਾਸਨ ਤੇ ਇਕਜੁੱਟਤਾ ਦਾ ਸੰਦੇਸ਼ ਦਿੱਤਾ ਹੈ। ਹਾਲਾਂਕਿ, ਕਾਂਗਰਸ ਵੱਲੋਂ ਬੈਠਕ ਦੇ ਸਬੰਧ 'ਚ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਇੱਧਰ, ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੀ ਕੇਸੀ ਵੇਣੂਗੋਪਾਲ ਨਾਲ ਵੱਖਰੀ ਮੁਲਾਕਾਤ ਕੀਤੀ। ਬੈਠਕ 'ਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਸੰਗਠਨ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਹੋਈ।
ਉੱਧਰ, ਪ੍ਰਦੇਸ਼ ਇੰਚਾਰਜ ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਸਾਹਮਣੇ ਆਏ ਘਟਨਾਕ੍ਰਮ ਵੀ ਹੁਣ ਹਾਈਕਮਾਨ ਦੇ ਏਜੰਡੇ 'ਚ ਹਨ। ਸਰੋਤਾਂ ਮੁਤਾਬਕ, ਬਘੇਲ ਜਲਦ ਆਪਣੇ ਦੌਰੇ ਤੇ ਸੰਗਠਨ ਦੀ ਸਥਿਤੀ 'ਤੇ ਵਿਸਥਾਰਤ ਰਿਪੋਰਟ ਕੇਸੀ ਵੇਣੂਗੋਪਾਲ ਨੂੰ ਸੌਂਪਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੇ ਆਧਾਰ 'ਚ ਪੰਜਾਬ ਕਾਂਗਰਸ 'ਚ ਅਨੁਸ਼ਾਸਨ, ਸੰਗਠਨਾਤਮਕ ਮਜ਼ਬੂਤੀ ਤੇ ਲੀਡਰਸ਼ਿਪ ਵਿਚਾਲੇ ਤਾਲਮੇਲ ਨੂੰ ਲੈ ਕੇ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਵਧੇ ਮਤਭੇਦ ਵੀ ਹਾਈਕਮਾਨ ਦੀ ਚਿੰਤਾ ਦਾ ਮੁੱਖ ਵਿਸ਼ਾ ਬਣੇ ਹੋਏ ਹਨ।