- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਂਟੀ ਡਰੱਗ ਟਾਸਕ ਫੋਰਸ ਨੇਤਾ ਪਰਵਿੰਦਰ ਸਿੰਘ ਝੋਟਾ ਦਾ ਸ਼ਨੀਵਾਰ ਨੂੰ 26ਵੇਂ ਦਿਨ ਆਖਰਕਾਰ ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਹੋ ਗਿਆ ਹੈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਦੀਵਾਲੀ ਵਾਲੇ ਦਿਨ ਦੁਪਹਿਰ ਇੱਕ ਵਜੇ ਦੇ ਕਰੀਬ ਉਨ੍ਹਾਂ ਦੇ ਚਕੇਰੀਆ ਰੋਡ ਸਥਿਤ ਖੇਤਾਂ ਵਿੱਚ ਕੀਤਾ ਜਾਵੇਗਾ, ਜਿਸ ਲਈ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਸ਼ੁੱਕਰਵਾਰ ਤੋਂ ਹੀ ਚੱਲ ਰਹੀ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਚੰਡੀਗੜ੍ਹ। ਐਂਟੀ ਡਰੱਗ ਟਾਸਕ ਫੋਰਸ ਨੇਤਾ ਪਰਵਿੰਦਰ ਸਿੰਘ ਝੋਟਾ ਦਾ ਸ਼ਨੀਵਾਰ ਨੂੰ 26ਵੇਂ ਦਿਨ ਆਖਰਕਾਰ ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਹੋ ਗਿਆ ਹੈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਦੀਵਾਲੀ ਵਾਲੇ ਦਿਨ ਦੁਪਹਿਰ ਇੱਕ ਵਜੇ ਦੇ ਕਰੀਬ ਉਨ੍ਹਾਂ ਦੇ ਚਕੇਰੀਆ ਰੋਡ ਸਥਿਤ ਖੇਤਾਂ ਵਿੱਚ ਕੀਤਾ ਜਾਵੇਗਾ, ਜਿਸ ਲਈ ਅੰਤਿਮ ਸੰਸਕਾਰ ਕਰਨ ਦੀ ਤਿਆਰੀ ਸ਼ੁੱਕਰਵਾਰ ਤੋਂ ਹੀ ਚੱਲ ਰਹੀ ਹੈ।
ਪਰਵਿੰਦਰ ਸਿੰਘ ਝੋਟਾ ਦੀ ਦੇਹ ਐਤਵਾਰ ਸਵੇਰੇ ਪੰਜ ਵਜੇ ਚੰਡੀਗੜ੍ਹ ਤੋਂ ਮਾਨਸਾ ਲਈ ਰਵਾਨਾ ਹੋਵੇਗੀ। ਦੇਹ ਨੂੰ ਉਨ੍ਹਾਂ ਦੇ ਪੁਸ਼ਤੈਨੀ ਘਰ ਵਿੱਚ ਕੁਝ ਸਮੇਂ ਲਈ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਅੰਤਿਮ ਸੰਸਕਾਰ ਲਈ ਟਰੈਕਟਰ-ਟਰਾਲੀ ਰਾਹੀਂ ਉਨ੍ਹਾਂ ਦੇ ਖੇਤ ਤੱਕ ਲੈ ਜਾਇਆ ਜਾਵੇਗਾ। ਦੂਜੇ ਪਾਸੇ ਐੱਸ.ਐੱਸ.ਪੀ. ਦੇ ਤਬਾਦਲੇ ਨੂੰ ਲੈ ਕੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਚੰਡੀਗੜ੍ਹ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਪਰਵਿੰਦਰ ਸਿੰਘ ਝੋਟਾ ਦੇ ਘਰ ਤੋਂ ਉਨ੍ਹਾਂ ਦੀ ਦੇਹ ਅੰਤਿਮ ਸੰਸਕਾਰ ਲਈ ਖੇਤ ਤੱਕ ਲੈ ਜਾਣ ਵਾਸਤੇ ਰਸਤੇ ਵਿੱਚ ਆਉਂਦੇ ਰੇਲਵੇ ਕਰਾਸਿੰਗ 'ਤੇ ਸੜਕ ਦਾ ਕੰਮ ਜਲਦ ਪੂਰਾ ਕਰਵਾਉਣ ਲਈ ਐੱਸ.ਡੀ.ਐੱਮ. ਬਲਜੀਤ ਕੌਰ ਵੱਲੋਂ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ।
ਦੱਸ ਦੇਈਏ ਕਿ ਸ਼ਹਿਰ ਦੇ ਟੀ-204 ਰੇਲਵੇ ਲਾਈਨ 'ਤੇ ਅੰਡਰਪਾਸ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਪਰ ਨਿਰਮਾਣ ਦੌਰਾਨ ਨਾਲ ਲੱਗਦਾ ਰਜਵਾਹਾ ਟੁੱਟਣ ਕਾਰਨ ਉਸ ਦਾ ਪਾਣੀ ਅੰਡਰਪਾਸ ’ਚ ਭਰਨ ਤੋਂ ਬਾਅਦ ਰੇਲਵੇ ਨੇ ਕੰਮ ਬੰਦ ਕਰਦਿਆਂ ਇਸ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਸੀ ਅਤੇ ਰੇਲਵੇ ਫਾਟਕ ਨੂੰ ਖੋਲ੍ਹਣ ਦਾ ਕੰਮ ਚੱਲ ਰਿਹਾ ਸੀ। ਪਰਵਿੰਦਰ ਸਿੰਘ ਝੋਟਾ ਦੇ ਵਾਟਰ ਵਰਕਸ ਰੋਡ ਸਥਿਤ ਘਰ ਤੋਂ ਉਨ੍ਹਾਂ ਦੇ ਖੇਤ ਤੱਕ ਜਾਣ ਲਈ ਉਕਤ ਰੇਲਵੇ ਕਰਾਸਿੰਗ ਹੀ ਇੱਕੋ-ਇੱਕ ਰਸਤਾ ਸੀ।