- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਸ ਕਰਕੇ ਏਸੀ ਸ਼ੋਅ ਪੀਸ ਬਣ ਕੇ ਰਹਿ ਗਏ ਨੇ ਪਠਾਣਮਾਜਰਾ ਨੇ ਕਿਹਾ ਕਿ ਅਮੀਰਾਂ ਦੇ ਬੱਚੇ ਵਿਦੇਸ਼ਾਂ ਵਿੱਚ ਪੜ੍ਹਨ ਚਲੇ ਗਏ ਹਨ ਜਾਂ ਫਿਰ ਨਿੱਜੀ ਸਕੂਲਾਂ ਵਿੱਚ ਪੜ੍ਹਦੇ ਹਨ ਪਰ ਗਰੀਬਾਂ ਦੇ ਬੱਚਿਆਂ ਨੂੰ ਪੜ੍ਨ ਲਈ ਏਸੀ ਨਹੀਂ ਚਲਾਏ ਜਾ ਰਹੇ।

ਜੈ ਸਿੰਘ ਛਿੱਬਰ, ਚੰਡੀਗੜ੍ਹ: ਹੁਕਮਰਾਨ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਕੂਲਾਂ ਵਿੱਚ ਬਿਜਲੀ ਨਾ ਹੋਣ ਦਾ ਮੁੱਦਾ ਅੱਜ ਵਿਧਾਨ ਸਭਾ ਵਿੱਚ ਚੁੱਕਿਆ। ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਬਹੁਤ ਸਾਰੇ ਸਰਕਾਰੀ ਸਕੂਲਾਂ ਨੂੰ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਏਸੀ ਦਿੱਤੇ ਗਏ ਹਨ ਤਾਂ ਜੋ ਗਰੀਬਾਂ ਦੇ ਲੋਕ ਵੀ ਬੱਚੇ ਵੀ ਏਸੀ ਵਾਲੇ ਕਮਰਿਆਂ ਵਿੱਚ ਬੈਠ ਕੇ ਪੜ੍ਹ ਸਕਣ ਪਰ ਬਹੁਤ ਸਾਰੇ ਸਕੂਲਾਂ ਵਿੱਚ ਬਿਜਲੀ ਨਹੀਂ ਹੈ। ਜਿਸ ਕਰਕੇ ਏਸੀ ਸ਼ੋਅ ਪੀਸ ਬਣ ਕੇ ਰਹਿ ਗਏ ਨੇ ਪਠਾਣਮਾਜਰਾ ਨੇ ਕਿਹਾ ਕਿ ਅਮੀਰਾਂ ਦੇ ਬੱਚੇ ਵਿਦੇਸ਼ਾਂ ਵਿੱਚ ਪੜ੍ਹਨ ਚਲੇ ਗਏ ਹਨ ਜਾਂ ਫਿਰ ਨਿੱਜੀ ਸਕੂਲਾਂ ਵਿੱਚ ਪੜ੍ਹਦੇ ਹਨ ਪਰ ਗਰੀਬਾਂ ਦੇ ਬੱਚਿਆਂ ਨੂੰ ਪੜ੍ਨ ਲਈ ਏਸੀ ਨਹੀਂ ਚਲਾਏ ਜਾ ਰਹੇ। ਉਹਨਾਂ ਨੇ ਕਿਹਾ ਕਿ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਇਸ ਲਈ ਫਿਕਰਮੰਦ ਹਨ ਕਿ ਜੇਕਰ ਬਿਜਲੀ ਤੇ ਏਸੀ ਚਲਾ ਲੈਣਗੇ ਤਾਂ ਬਿਜਲੀ ਦਾ ਬਿੱਲ ਨਾ ਭੁਗਤਾਨ ਕੀਤੇ ਜਾਣ ਕੰਨ ਬਿਜਲੀ ਦੇ ਕੁਨੈਕਸ਼ਨ ਕੱਟ ਦਿੱਤੇ ਜਾਣਗੇ। ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਵਾਰ ਸਦਨ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਸੋਲਰ ਪਲਾਟ ਲੱਗ ਨਹੀਂ ਸਕੇ। ਪਠਾਣ ਮਾਜਰਾ ਨੇ ਕਿਹਾ ਕਿ ਗਰੀਬਾਂ ਨੇ ਹੀ ਵੋਟਾਂ ਪਾਉਣੀਆਂ ਹਨ। ਇਸ ਲਈ ਸਰਕਾਰੀ ਸਕੂਲਾਂ ਵਿੱਚ ਇਹ ਸੀ ਚਲਾ ਦਿੱਤੇ ਜਾਣ। ਇਸ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਉਹ ਹੁਣ ਵੀ ਪੇਡਾ ਦੇ ਰਾਹੀਂ ਸਕੂਲਾਂ, ਸਰਕਾਰੀ ਅਤੇ ਨਿੱਜੀ ਇਮਾਰਤਾਂ ਵਿੱਚ ਸੋਲਰ ਸਿਸਟਮ ਲਗਾਉਣ ਲਈ ਤਿਆਰ ਹਨ। ਇਸ ਮੌਕੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਸਕੂਲਾਂ ਦੇ ਮੀਟਰ ਕੱਟਣ ਬਾਰੇ ਪਾਵਰ ਕੌਮ ਦੇ ਅਧਿਕਾਰੀਆਂ ਨੂੰ ਸਖਤ ਹੁਕਮ ਦਿੱਤੇ ਗਏ ਹਨ ਕਿ ਕਿਸੇ ਵੀ ਸਕੂਲ ਦਾ ਬਿਲ ਨਾ ਭਰਨ ਉੱਤੇ ਕੁਨੈਕਸ਼ਨ ਨਾ ਕੱਟਿਆ ਜਾਵੇ।