- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ।

ਜਾਗਰਣ ਸੰਵਾਦਦਾਤਾ, ਚੰਡੀਗੜ੍ਹ : ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਨਾਲ ਜੁੜੀ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਡਾ. ਨਿਸ਼ਾਨ ਸਿੰਘ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਆਗੂ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਡਾ. ਨਿਸ਼ਾਨ ਸਿੰਘ ਨੇ ਕਾਂਗਰਸ ਦਾ ਪੱਲਾ ਫੜਿਆ।
ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਨੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਕੁਝ ਦਿਨ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਡਾ. ਨਿਸ਼ਾਨ ਸਿੰਘ ਨੂੰ ਉਮੀਦ ਸੀ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਜਾਵੇਗੀ, ਪਰ ਟਿਕਟ ਸਬੰਧੀ ਗੱਲ ਨਾ ਬਣਨ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
ਹੁਣ ਉਨ੍ਹਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੁਢਲਾਡਾ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਹਲਕਿਆਂ ਵਿੱਚ ਉਨ੍ਹਾਂ ਨੂੰ ਕਾਂਗਰਸ ਵੱਲੋਂ ਸੰਭਾਵੀ ਉਮੀਦਵਾਰ ਬਣਾਏ ਜਾਣ ਦੀਆਂ ਕਿਆਸਅਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ।
ਫਿਲਹਾਲ ਕਾਂਗਰਸ ਵੱਲੋਂ ਉਨ੍ਹਾਂ ਦੀ ਉਮੀਦਵਾਰੀ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।