ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ 'ਚ ਹੋਈ ਇੰਟਰਵਿਊ ਮਾਮਲੇ 'ਚ ਪੰਜਾਬ ਸਰਕਾਰ ਨੇ ਕੀਤਾ ਹਾਈ ਕੋਰਟ ਨੂੰ ਜਵਾਬ ਦਾਇਰ, ਜਾਣੋ ਕੀ ਕਿਹਾ
ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ 17 ਮਾਰਚ ਨੂੰ ਏਡੀਜੀਪੀ ਜੇਲ੍ਹ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
Publish Date: Fri, 24 Mar 2023 11:08 AM (IST)
Updated Date: Fri, 24 Mar 2023 01:54 PM (IST)
ਸਟੇਟ ਬਿਊਰੋ, ਚੰਡੀਗੜ : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ 'ਚ ਹੋਈ ਇੰਟਰਵਿਊ ਮਾਮਲੇ 'ਚ ਪੰਜਾਬ ਸਰਕਾਰ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ 17 ਮਾਰਚ ਨੂੰ ਏਡੀਜੀਪੀ ਜੇਲ੍ਹ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਹੈ ਜੋ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਇਸ ਮਾਮਲੇ ਸਬੰਧੀ ਦਾਇਰ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।