- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਨਸ਼ਾ ਛੁਡਾਊ ਕੇਂਦਰ (ਓਟ ਸੈਂਟਰ) ਨਾਲ ਸਬੰਧਤ ਇੱਕ ਕਰਮਚਾਰੀ ਨੂੰ ਡਿਊਟੀ 'ਤੇ ਅੰਦਰ ਜਾਂਦੇ ਸਮੇਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫ਼ੋਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ - ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਨਸ਼ਾ ਛੁਡਾਊ ਕੇਂਦਰ (ਓਟ ਸੈਂਟਰ) ਨਾਲ ਸਬੰਧਤ ਇੱਕ ਕਰਮਚਾਰੀ ਨੂੰ ਡਿਊਟੀ 'ਤੇ ਅੰਦਰ ਜਾਂਦੇ ਸਮੇਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫ਼ੋਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਹੁਸ਼ਿਆਰਪੁਰ ਦੇ ਐਸ.ਐਚ.ਓ. ਅਨਿਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਪੱਤਰ ਪ੍ਰਾਪਤ ਹੋਇਆ ਸੀ। ਪੱਤਰ ਮੁਤਾਬਕ, ਮੈਡੀਕਲ ਵਿਭਾਗ (ਓਟ ਸੈਂਟਰ/ਨਸ਼ਾ ਛੁਡਾਊ ਕੇਂਦਰ) ਦਾ ਕਰਮਚਾਰੀ ਰਜਤ (ਪੁੱਤਰ ਸੰਜੀਵ ਕੁਮਾਰ, ਵਾਸੀ ਖੁਣ-ਖੁਣ ਕਲਾਂ, ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ) ਜੇਲ੍ਹ ਅੰਦਰ ਨਸ਼ੇ ਦੇ ਆਦੀ ਕੈਦੀਆਂ ਨੂੰ ਦਵਾਈਆਂ ਅਤੇ ਕੌਂਸਲਿੰਗ ਮੁਹੱਈਆ ਕਰਵਾਉਣ ਦੀ ਡਿਊਟੀ ਕਰਦਾ ਸੀ। ਜਦੋਂ ਮੁਲਜ਼ਮ ਰਜਤ ਆਪਣੀ ਡਿਊਟੀ ਕਰਨ ਲਈ ਜੇਲ੍ਹ ਦੇ ਅੰਦਰ ਜਾ ਰਿਹਾ ਸੀ, ਤਾਂ ਤਲਾਸ਼ੀ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਸਾਮਾਨ ਬਰਾਮਦ ਹੋਇਆ
ਨਸ਼ੀਲਾ ਪਦਾਰਥ 40 ਗ੍ਰਾਮ ਅਤੇ 51 ਗ੍ਰਾਮ (ਕੁੱਲ 91 ਗ੍ਰਾਮ)
ਨਸ਼ੀਲੇ ਕੈਪਸੂਲ 98 ਲਾਲ ਰੰਗ ਦੇ ਕੈਪਸੂਲ ਇੱਕ ਮੋਬਾਈਲ ਫ਼ੋਨ
ਐਸ.ਐਚ.ਓ. ਅਨਿਲ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਡਿਊਟੀ ਦੀ ਆੜ ਵਿੱਚ ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸੀ। ਪੁਲਿਸ ਨੇ ਮੁਲਜ਼ਮ ਰਜਤ ਖ਼ਿਲਾਫ਼ ਥਾਣਾ ਸਿਟੀ ਵਿਖੇ ਐਫ.ਆਈ.ਆਰ. ਨੰਬਰ 298 (ਮਿਤੀ 13/11/2026) ਤਹਿਤ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 20, 22, 61 ਅਤੇ 85 ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦਾ ਵੀ ਪਤਾ ਲਗਾਇਆ ਜਾ ਸਕੇ।