- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਾਰੀ ਇੱਕ ਐਲਾਨਨਾਮੇ ਅਨੁਸਾਰ ਪੰਜਾਬ ਦੀਆਂ 31 ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਡਿਜੀਟਲ ਡੈਸਕ, ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਜਾਰੀ ਇੱਕ ਐਲਾਨਨਾਮੇ ਅਨੁਸਾਰ ਪੰਜਾਬ ਦੀਆਂ 31 ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਦੋ ਮੌਜੂਦਾ ਮੈਂਬਰ ਪਾਰਲੀਮੈਂਟ ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਦੇ ਨਾਂ ਵੀ ਸ਼ਾਮਲ ਹਨ।
ਗੁਰਮੀਤ ਸਿੰਘ ਮੀਤ ਹੇਅਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਤੋਂ ਹੀ ਵਿਧਾਇਕ ਚੁਣੇ ਗਏ ਸਨ। ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਬਣਾਇਆ ਸੀ ਅਤੇ ਉਹ ਇਸ ਸੀਟ ਤੋਂ ਜਿੱਤ ਕੇ ਪਾਰਲੀਮੈਂਟ ਗਏ ਹਨ। ਗੁਰਮੀਤ ਸਿੰਘ 'ਮੀਤ ਹੇਅਰ' ਦਾ ਜਨਮ 21 ਅਪ੍ਰੈਲ, 1989 ਨੂੰ ਪਿਤਾ ਚਮਕੌਰ ਸਿੰਘ ਹੇਅਰ ਤੇ ਮਾਤਾ ਸਰਬਜੀਤ ਕੌਰ ਦੇ ਘਰ ਹੋਇਆ। ਉਨਾਂ ਨੇ ਬੀਟੈੱਕ(ਮਕੈਨੀਕਲ ਇੰਜੀਨੀਅਰਿੰਗ) ਦੀ ਪੜ੍ਹਾਈ ਕੀਤੀ ਹੈ। ਉਨ੍ਹਾਂ ਦੇ ਪਿਤਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿੱਚ ਅਧਿਕਾਰੀ ਸਨ। ਉਨ੍ਹਾਂ ਦਾ ਪਰਿਵਾਰ ਖੇਤੀਬਾੜੀ ਪਿਛੋਕੜ ਨਾਲ ਸਬੰਧ ਰੱਖਦਾ ਹੈ। ਮੀਤ ਹੇਅਰ ਨੇ ਮਕੈਨੀਕਲ ਇੰਜੀਨੀਅਰਿੰਗ ਦੀ ਪੜ੍ਹਾਈ ਕੀਤੀ ਅਤੇ ਬਾਅਦ ਵਿੱਚ ਯੂ.ਪੀ.ਐਸ.ਸੀ. (UPSC) ਪ੍ਰੀਖਿਆਵਾਂ ਦੀ ਤਿਆਰੀ ਕੀਤੀ।
ਗੁਰਮੀਤ ਸਿੰਘ 'ਮੀਤ ਹੇਅਰ' (ਆਮ ਆਦਮੀ ਪਾਰਟੀ) ਨੇ ਕੁੱਲ 64,800 ਵੋਟਾਂ ਪ੍ਰਾਪਤ ਕੀਤੀਆਂ, ਜੋ ਕਿ ਕੁੱਲ ਵੋਟਾਂ ਦਾ 49.59% ਹਿੱਸਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਨੂੰ 37,622 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ।
* ਦੂਜੇ ਅਤੇ ਹੋਰ ਉਮੀਦਵਾਰ: ਕੁਲਵੰਤ ਸਿੰਘ ਕੀਤੂ (ਸ਼੍ਰੋਮਣੀ ਅਕਾਲੀ ਦਲ) 27,178 ਵੋਟਾਂ (20.80%) ਨਾਲ ਦੂਜੇ ਸਥਾਨ 'ਤੇ ਰਹੇ। ਕਾਂਗਰਸ ਪਾਰਟੀ ਦੇ ਮਨੀਸ਼ ਬਾਂਸਲ 12.90% ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ, ਜਦਕਿ ਭਾਜਪਾ (BJP) ਦੇ ਧੀਰਜ ਕੁਮਾਰ ਨੂੰ 6.98% ਵੋਟਾਂ ਮਿਲੀਆਂ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਰਮੀਤ ਸਿੰਘ 'ਮੀਤ ਹੇਅਰ' ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇਸ ਤੋਂ ਬਾਅਦ ਹੋਈ 2024 ਦੀ ਵਿਧਾਨ ਸਭਾ ਉਪ-ਚੋਣ ਵਿੱਚ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕੁਲਦੀਪ ਸਿੰਘ ਢਿੱਲੋਂ ('ਕਾਲਾ ਢਿੱਲੋਂ') ਨੇ 28,254 ਵੋਟਾਂ ਪ੍ਰਾਪਤ ਕਰਕੇ ਇਹ ਸੀਟ ਜਿੱਤੀ।
ਦੂਜੇ ਪਾਸੇ ਰਾਜਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ 2024 ਦੀ ਲੋਕ ਸਭਾ ਚੋਣਾਂ ਵਿੱਚ ਉਹ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਡਾ. ਰਾਜ ਕੁਮਾਰ ਚੱਬੇਵਾਲ ਪਰਿਵਾਰ ਦਾ ਹਲਕੇ ਵਿੱਚ ਮਜ਼ਬੂਤ ਆਧਾਰ ਹੈ। ਜਿਸ ਕਰਕੇ ਪਾਰਟੀ ਨੇ ਉਨ੍ਹਾਂ ’ਤੇ ਭਰੋਸਾ ਜਤਾਇਆ ਹੈ।