- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਤਾਰਪੁਰ ਕੁਲਦੀਪ ਸਿੰਘ ਵਾਲੀਆ ਆਮ ਆਦਮੀ ਪਾਰਟੀ ਵੱਲੋਂ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਅੱਜ ਪਹਿਲੀ 40 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਜਿਸ ਵਿੱਚ ਕਰਤਾਰਪੁਰ ਤੋਂ ਮੌਜੂਦਾ ਹਲਕਾ ਵਿਧਾਇਕ ਤੇ ਦੁਬਾਰਾ ਵਿਸ਼ਵਾਸ ਜਤਾਉਂਦਿਆਂ ਹੋਇਆ ਮੁੜ ਤੋਂ ਉਨ੍ਹਾਂ ਨੂੰ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ

ਕੁਲਦੀਪ ਸਿੰਘ ਵਾਲੀਆ, ਪੰਜਾਬੀ ਜਾਗਰਣ, ਜਲੰਧਰ : ਕਰਤਾਰਪੁਰ ਕੁਲਦੀਪ ਸਿੰਘ ਵਾਲੀਆ ਆਮ ਆਦਮੀ ਪਾਰਟੀ ਵੱਲੋਂ ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਹੋਇਆਂ ਅੱਜ ਪਹਿਲੀ 40 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਜਿਸ ਵਿੱਚ ਕਰਤਾਰਪੁਰ ਤੋਂ ਮੌਜੂਦਾ ਹਲਕਾ ਵਿਧਾਇਕ ਤੇ ਦੁਬਾਰਾ ਵਿਸ਼ਵਾਸ ਜਤਾਉਂਦਿਆਂ ਹੋਇਆ ਮੁੜ ਤੋਂ ਉਨ੍ਹਾਂ ਨੂੰ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਜਿਸ ਕਾਰਨ ਹਲਕਾ ਕਰਤਾਰਪੁਰ ਵਿੱਚ ਪਾਰਟੀ ਵਰਕਰਾਂ ਅਤੇ ਹਲਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ
ਪਾਰਟੀ ਵੱਲੋਂ ਹਰ ਤਰ੍ਹਾਂ ਦੇ ਕਿਆਸਾਂ ਤੇ ਲੱਗਾ ਵਿਰਾਮ ::: ਵਿਰੋਧੀ ਧਿਰਾਂ ਵੱਲੋਂ ਲਗਾਤਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਮੌਜੂਦਾ ਵਿਧਾਇਕ ਦੀ ਪਹਿਲਾਂ ਕੈਬਿਨਟ ਮੰਤਰੀ ਤੋਂ ਲਾ ਦਿੱਤਾ ਗਿਆ ਸੀ ਅਤੇ ਹੁਣ ਇਨ੍ਹਾਂ ਨੂੰ ਕਰਤਾਰਪੁਰ ਹਲਕੇ ਤੋਂ ਟਿਕਟ ਵੀ ਨਹੀਂ ਮਿਲਣੀ ਪਰ ਹਲਕੇ ਵਿੱਚ ਹਲਕਾ ਵਿਧਾਇਕ ਬਲਕਾਰ ਸਿੰਘ ਹਲਕੇ ਵਿੱਚ ਕੀਤੇ ਕੰਮਾਂ ਨੂੰ ਦੇਖਦਿਆਂ ਹੋਇਆ ਮੁੜ ਉਨ੍ਹਾਂ ਤੇ ਵਿਸ਼ਵਾਸ ਜਤਾ ਕੇ ਉਨ੍ਹਾਂ ਨੂੰ ਟਿਕਟ ਦਿੱਤੀ ਗਈ।