- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 9 ਸਤੰਬਰ ਨੂੰ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਸਵੇਰੇ 11 ਵਜੇ ਵੱਡਾ ਸਮਾਗਮ ਕਰਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਯਾਦਗਾਰ ਨੂੰ ਸਰਕਾਰੀ ਮਾਨਤਾ ਦਿਵਾਉਣ ਦੀ ਮੰਗ ਨੂੰ ਲੈ ਕੇ ਲੇਖਕਾਂ, ਬੁੱਧੀਜੀਵੀਆਂ ਅਤੇ ਲੋਕ ਜਥੇਬੰਦੀਆਂ ਵੱਲੋਂ ਮੁਹਿੰਮ ਚਲਾਈ ਜਾਵੇਗੀ।

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ: ਪੰਜਾਬ ਦੀਆਂ ਲੋਕ ਜਥੇਬੰਦੀਆਂ, ਲੇਖਕਾਂ, ਕਲਾਕਾਰਾਂ ਅਤੇ ਸਾਹਿਤਕ ਸੰਸਥਾਵਾਂ ਨੇ ਪਾਸ਼-ਹੰਸ ਰਾਜ ਯਾਦਗਾਰ ਕੰਪਲੈਕਸ ’ਤੇ ਕਥਿਤ ਕਬਜ਼ੇ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਇਨ੍ਹਾਂ ਨੂੰ ਨਾਕਾਮ ਕਰਨ ਲਈ ਲੋਕਾਂ ਨੂੰ ਲਾਮਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਖੇ ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਅਤੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 9 ਸਤੰਬਰ ਨੂੰ ਪਾਸ਼ ਦੇ ਜੱਦੀ ਪਿੰਡ ਤਲਵੰਡੀ ਸਲੇਮ ਵਿਖੇ ਸਵੇਰੇ 11 ਵਜੇ ਵੱਡਾ ਸਮਾਗਮ ਕਰਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਯਾਦਗਾਰ ਨੂੰ ਸਰਕਾਰੀ ਮਾਨਤਾ ਦਿਵਾਉਣ ਦੀ ਮੰਗ ਨੂੰ ਲੈ ਕੇ ਲੇਖਕਾਂ, ਬੁੱਧੀਜੀਵੀਆਂ ਅਤੇ ਲੋਕ ਜਥੇਬੰਦੀਆਂ ਵੱਲੋਂ ਮੁਹਿੰਮ ਚਲਾਈ ਜਾਵੇਗੀ।
ਮੀਟਿੰਗ ਦੀ ਪ੍ਰਧਾਨਗੀ ਡਾ. ਸਵਰਾਜਬੀਰ, ਡਾ. ਪਰਮਿੰਦਰ ਸਿੰਘ, ਮੋਹਨ ਸਿੰਘ ਬੱਲ ਅਤੇ ਗੁਰਮੀਤ ਸਿੰਘ ਨੇ ਕੀਤੀ। ਡਾ. ਸਵਰਾਜਬੀਰ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਜਾਵੇਗਾ ਅਤੇ ਵਫ਼ਦ ਉਨ੍ਹਾਂ ਨੂੰ ਮਿਲ ਕੇ ਯਾਦਗਾਰ ਦੀ ਸਥਿਤੀ ਬਾਰੇ ਜਾਣੂ ਕਰਵਾਏਗਾ।
ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪਿੰਡ ਦੇ ਸਰਪੰਚ ਨੇ ਪਿਛਲੇ ਦਿਨੀਂ ਯਾਦਗਾਰ ਦੇ ਤਾਲੇ ਤੋੜ ਕੇ ਅੰਦਰ ਝੂਲੇ ਅਤੇ ਪੀਂਘਾਂ ਲਗਾਉਣ ਲਈ ਪਾਈਪਾਂ ਗੱਡੀਆਂ, ਜਿਸ ਨੂੰ ਉਨ੍ਹਾਂ ਨੇ ਯਾਦਗਾਰ ’ਤੇ ਕਬਜ਼ੇ ਦੀ ਕੋਸ਼ਿਸ਼ ਦੱਸਿਆ। ਇਸ ਸਬੰਧੀ ਐੱਸਡੀਐੱਮ ਨਕੋਦਰ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਕੋਈ ਕਾਰਵਾਈ ਨਾ ਹੋਣ ’ਤੇ ਜਥੇਬੰਦੀਆਂ ਨੇ ਰੋਸ ਜਤਾਇਆ।
ਮੀਟਿੰਗ ਵਿੱਚ ਕਿਹਾ ਗਿਆ ਕਿ ਪਾਸ਼ ਅਤੇ ਉਨ੍ਹਾਂ ਦੇ ਸਾਥੀ ਸਰਾਜ ਦੀ 23 ਮਾਰਚ 1988 ਨੂੰ ਹੱਤਿਆ ਤੋਂ ਬਾਅਦ ਪਿੰਡ ਵਿੱਚ ਹਰ ਸਾਲ ਸ਼ਹੀਦੀ ਸਮਾਗਮ ਕਰਵਾਏ ਜਾਂਦੇ ਹਨ। ਪਾਸ਼ ਯਾਦਗਾਰੀ ਕੌਮਾਂਤਰੀ ਟਰੱਸਟ ਵੱਲੋਂ ਬਣਾਏ ਇਸ ਕੰਪਲੈਕਸ ਵਿੱਚ ਪਿਛਲੇ ਢਾਈ ਦਹਾਕਿਆਂ ਤੋਂ ਇਹ ਸਮਾਗਮ ਹੋ ਰਹੇ ਹਨ।