- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਖਿਡਾਰੀਆਂ ਦੀਆਂ ਖੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਮੈਨਿਊ ਤਿਆਰ ਕੀਤਾ ਗਿਆ ਸੀ।

ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫ਼ੀ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਦੇ ਖਿਡਾਰੀਆਂ ਲਈ ਜਲੰਧਰ ਸਥਿਤ ਆਪਣੀ ਰਿਹਾਇਸ਼ ਵਿਖੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ। ਇਸ ਮੌਕੇ ਭਾਰਤ, ਮਲੇਸ਼ੀਆ, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਦੇ ਖਿਡਾਰੀਆਂ, ਕੋਚਾਂ, ਹਾਕੀ ਇੰਡੀਆ ਦੇ ਨੁਮਾਇੰਦਿਆਂ ਅਤੇ ਸਾਬਕਾ ਓਲੰਪੀਅਨਾਂ ਨੇ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਖਿਡਾਰੀਆਂ ਦੀਆਂ ਖੁਰਾਕੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਮੈਨਿਊ ਤਿਆਰ ਕੀਤਾ ਗਿਆ ਸੀ।
ਓਲੰਪੀਅਨਾਂ ਨਾਲ ਹਾਕੀ ਦੇ ਵਿਕਾਸ ਬਾਰੇ ਚਰਚਾ
ਮਾਨ ਨੇ ਸਾਬਕਾ ਓਲੰਪੀਅਨਾਂ ਨਾਲ ਭਾਰਤੀ ਹਾਕੀ ਦੇ ਸੁਨਹਿਰੀ ਇਤਿਹਾਸ ਅਤੇ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਲਈ ਏਸ਼ਿਆਈ ਪੱਧਰ ਦੇ ਇਸ ਵੱਡੇ ਟੂਰਨਾਮੈਂਟ ਦੀ ਮੇਜ਼ਬਾਨੀ ਮਾਣ ਵਾਲੀ ਗੱਲ ਹੈ। ਉਨ੍ਹਾਂ ਭਾਰਤੀ ਟੀਮ ਨੂੰ ਬੰਗਲਾਦੇਸ਼ ਵਿਰੁੱਧ ਮੈਚ ਲਈ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਘਰ ਵਿੱਚ ਖੇਡਣ ਦਾ ਅਨੁਭਵ ਵੱਖਰਾ ਹੁੰਦਾ ਹੈ। ਉਨ੍ਹਾਂ ਪੰਜਾਬ ਵਿੱਚ ਵਿਸ਼ਵ ਕੱਪ ਕਰਵਾਉਣ ਲਈ ਵੀ ਯਤਨ ਕਰਨ ਦੀ ਗੱਲ ਕਹੀ।
ਇਸ ਮੌਕੇ ਭਾਰਤੀ ਹਾਕੀ ਟੀਮ ਨੇ ਮੁੱਖ ਮੰਤਰੀ ਨੂੰ ਖਿਡਾਰੀਆਂ ਦੇ ਦਸਤਖ਼ਤਾਂ ਵਾਲੀ ਜਰਸੀ ਅਤੇ ਹਾਕੀ ਸਟਿੱਕ ਭੇਟ ਕਰਕੇ ਧੰਨਵਾਦ ਕੀਤਾ। ਟੀਮ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਮਾਨ ਨੇ ਉਮੀਦ ਜਤਾਈ ਕਿ ਇਹ ਟੂਰਨਾਮੈਂਟ ਏਸ਼ਿਆਈ ਦੇਸ਼ਾਂ ਵਿਚਾਲੇ ਆਪਸੀ ਸਬੰਧਾਂ ਅਤੇ ਖੇਡ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।