ਜਲੰਧਰ ਪਹੁੰਚੇ CM ਨਾਇਬ ਸੈਣੀ ਦਾ ਵੱਡਾ ਬਿਆਨ, ਪੰਜਾਬ 'ਚ ₹500 'ਚ ਮਿਲੇਗਾ ਸਿਲੰਡਰ; ਔਰਤਾਂ ਦੇ ਖਾਤੇ 'ਚ ਆਉਣਗੇ ₹2100
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਦੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ 'ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ ਅਤੇ ਨਾਲ ਹੀ ਹਰਿਆਣਾ 'ਚ ਕੀਤੇ ਜਾ ਰਹੇ ਭਾਜਪਾ ਦੇ ਕੰਮਾਂ ਦਾ ਵੀ ਜ਼ਿਕਰ ਕੀਤਾ।
Publish Date: Fri, 13 Nov 2026 03:50 PM (IST)
Updated Date: Fri, 13 Nov 2026 04:24 PM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਦੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ 'ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ ਅਤੇ ਨਾਲ ਹੀ ਹਰਿਆਣਾ 'ਚ ਕੀਤੇ ਜਾ ਰਹੇ ਭਾਜਪਾ ਦੇ ਕੰਮਾਂ ਦਾ ਵੀ ਜ਼ਿਕਰ ਕੀਤਾ।
ਸਹਿਯੋਗ ਵੈਲਫੇਅਰ ਸੋਸਾਇਟੀ ਦੇ ਅਰੁਣ ਕਾਲੀਆ ਨੇ ਦੱਸਿਆ ਕਿ ਕੈਂਪ ਵਿੱਚ ਸ਼ਹਿਰ ਦੇ 10 ਪ੍ਰਮੁੱਖ ਡਾਕਟਰਾਂ ਨੇ ਲੋਕਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਦੌਰਾਨ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਅਤੇ ਨਾਲ ਹੀ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਉਨ੍ਹਾਂ ਦੇ ਪੋਲੀਟੀਕਲ ਸਕੱਤਰ ਤਰੁਣ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਕੇਡੀ ਭੰਡਾਰੀ, ਦਿਨੇਸ਼ ਡਾਲਾ, ਗੌਤਮ ਕੁਕਰੇਜਾ, ਕੁਨਾਲ ਸਪਾਰਟਨ ਅਤੇ ਪ੍ਰਿੰਸ ਚੋਪੜਾ ਵੀ ਮੌਜੂਦ ਰਹੇ।
ਦੱਸ ਦਈਏ ਕਿ CM ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਜਲੰਧਰ ’ਚ ਇੱਕ ਜਨਸਭਾ ਨੂੰ ਸੰਬੋਧਨ ਕਰਦਿਆਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਬਣਦੀ ਹੈ ਤਾਂ ਇੱਥੋਂ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ ₹2,100 ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਯੋਗ ਅਤੇ ਗਰੀਬ ਪਰਿਵਾਰਾਂ ਨੂੰ ₹500 ’ਚ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾਵੇਗਾ।
₹500 ’ਚ ਮਿਲੇਗਾ ਗੈਸ ਸਿਲੰਡਰ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਗਰੀਬ ਅਤੇ ਯੋਗ ਪਰਿਵਾਰਾਂ ਨੂੰ ₹500 ’ਚ ਐੱਲਪੀਜੀ ਸਿਲੰਡਰ ਦਿੱਤਾ ਜਾਵੇਗਾ।
ਔਰਤਾਂ ਨੂੰ ਹਰ ਮਹੀਨੇ ₹2,100 ਦੀ ਮਦਦ
ਔਰਤਾਂ ਦੇ ਸਸ਼ਕਤੀਕਰਨ ਲਈ ਭਾਜਪਾ ਵੱਲੋਂ ਹਰ ਮਹੀਨੇ ₹2,100 ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਸੈਣੀ ਨੇ ਕਿਹਾ ਕਿ ਸਰਕਾਰ ਬਣਨ 'ਤੇ ਇਸ ਯੋਜਨਾ ਨੂੰ ਲਾਗੂ ਕੀਤਾ ਜਾਵੇਗਾ।
ਭਗਵੰਤ ਮਾਨ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ ਜਲੰਧਰ ਦੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ’ਚ ਹੋਈ ਰੈਲੀ ਦੌਰਾਨ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ।