ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਠੱਪ ਹੋਵੇਗਾ ਕੰਮਕਾਜ, ਮੁਲਾਜ਼ਮਾਂ ਦਾ ਵੱਡਾ ਐਲਾਨ; 5 ਅਤੇ 6 ਨਵੰਬਰ ਨੂੰ ਸੂਬਾ ਵਿਆਪੀ 'ਕਲਮ ਛੋੜ ਹੜਤਾਲ' ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (PSMSU) ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਗਏ ਅਤੇ ਆਉਣ ਵਾਲੇ ਦਿਨਾਂ ਲਈ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 5 ਅਤੇ 6 ਨਵੰਬਰ ਨੂੰ ਪੂਰੇ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ ਕੰਪਿਊਟਰ ਬੰਦ ਰੱਖੇ ਜਾਣਗੇ।
Publish Date: Wed, 04 Nov 2026 02:09 PM (IST)
Updated Date: Wed, 04 Nov 2026 02:10 PM (IST)
ਲਖਬੀਰ, ਜਲੰਧਰ : ਪੰ ਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (PSMSU) ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲੇ ਫੂਕੇ ਗਏ ਅਤੇ ਆਉਣ ਵਾਲੇ ਦਿਨਾਂ ਲਈ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ 5 ਅਤੇ 6 ਨਵੰਬਰ ਨੂੰ ਪੂਰੇ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਕਲਮ ਛੋੜ ਹੜਤਾਲ ਕੀਤੀ ਜਾਵੇਗੀ ਅਤੇ ਕੰਪਿਊਟਰ ਬੰਦ ਰੱਖੇ ਜਾਣਗੇ।
ਮੁੱਖ ਮੰਗਾਂ ਅਤੇ ਮੁੱਦੇ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰੱਖਣ ਦੇ ਇਸ ਐਲਾਨ ਪਿੱਛੇ ਮੁਲਾਜ਼ਮਾਂ ਦੀਆਂ ਕਈ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸ਼ਾਮਲ ਹਨ: -
1. ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਹੋਣ ਦੇ ਬਾਵਜੂਦ ਅਜੇ ਤੱਕ ਜ਼ਮੀਨੀ ਪੱਧਰ 'ਤੇ ਲਾਗੂ ਨਾ ਹੋਣਾ ਅਤੇ ਪੁਰਾਣੇ ਪੱਤਰਾਂ ਨੂੰ ਰੱਦ ਨਾ ਕਰਨਾ।
2. ਮੁਲਾਜ਼ਮਾਂ ਦਾ 10 ਫ਼ੀਸਦੀ ਡੀ.ਏ. ਅਤੇ ਪੇਅ ਕਮਿਸ਼ਨ ਦੇ ਬਕਾਏ ਸਰਕਾਰ ਵੱਲ ਲੰਬੇ ਸਮੇਂ ਤੋਂ ਪੈਂਡਿੰਗ ਪਏ ਹਨ। ਇਸ ਸਬੰਧੀ ਮਾਣਯੋਗ ਅਦਾਲਤ ਵੱਲੋਂ ਵੀ 10 ਦਿਨਾਂ ਦੇ ਅੰਦਰ-ਅੰਦਰ 6 ਫ਼ੀਸਦੀ ਵਿਆਜ ਸਮੇਤ ਬਕਾਏ ਇੱਕਮੁਸ਼ਤ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ।
3. ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕੱਚੇ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ।
4. ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਮਿਲਣਾ ਯਕੀਨੀ ਬਣਾਇਆ ਜਾਵੇ।ਪੁਰਾਣੇ ਸਾਥੀਆਂ ਲਈ ਪੈਨਸ਼ਨ ਦਾ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ।
ਅਦਾਲਤੀ ਹੁਕਮ ਅਤੇ ਯੂਨੀਅਨ ਦੀ ਚੇਤਾਵਨੀ ਆਗੂ ਤਜਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਵੀ ਸਰਕਾਰ ਨੂੰ ਮੁਲਾਜ਼ਮਾਂ ਦੇ ਹਿੱਤਾਂ ਵਿੱਚ ਫ਼ੈਸਲਾ ਲੈਂਦਿਆਂ ਬਕਾਏ ਦੇਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ।
ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੋ ਦਿਨਾਂ ਦੌਰਾਨ ਕੋਈ ਠੋਸ ਕਦਮ ਨਾ ਚੁੱਕਿਆ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।