- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਵਾਸੀ ਭੁਲੱਥ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸੁਖਜਿੰਦਰ ਸਿੰਘ ਮੁਲਤਾਨੀ, ਭੁਲੱਥ : ਭੁਲੱਥ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲ਼ੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਘੁੰਮਣ ਉਰਫ਼ ਪੰਮਾ (35) ਪੁੱਤਰ ਸਵ. ਕਰਨੈਲ ਸਿੰਘ ਘੁੰਮਣ, ਵਾਸੀ ਭੁਲੱਥ ਵਜੋਂ ਹੋਈ ਹੈ।
ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਵਾਸੀ ਭੁਲੱਥ ਨੇ ਦੱਸਿਆ ਕਿ ਬੀਤੀ ਰਾਤ ਅਮਰੀਕਾ ਤੋਂ ਫੋਨ ਰਾਹੀਂ ਪਰਿਵਾਰ ਨੂੰ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਦਵਿੰਦਰ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਕਤਲ ਕਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਅਤੇ ਨਾ ਹੀ ਕਤਲ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਮਿਲੀ ਹੈ। ਘਟਨਾ ਸਬੰਧੀ ਅਮਰੀਕਾ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਪਰਮਜੀਤ ਸਿੰਘ ਨੇ ਬਚਪਨ ਵਿੱਚ ਹੀ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ ਸੀ। ਉਹ ਕਰੀਬ 10 ਸਾਲ ਪਹਿਲਾਂ ਆਪਣੀ ਜ਼ਿੰਦਗੀ ਬਣਾਉਣ ਅਤੇ ਰੋਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ, ਜਿੱਥੇ ਉਹ ਕੈਲੀਫੋਰਨੀਆ ਵਿੱਚ ਕੰਮ ਕਰਦਾ ਸੀ।
ਅਮਰੀਕਾ ਵਿੱਚ ਵਾਪਰੀ ਇਸ ਦੁਖਦਾਈ ਘਟਨਾ ਵਿੱਚ ਨੌਜਵਾਨ ਦੀ ਜਾਨ ਚਲੇ ਜਾਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਹਰ ਪਾਸੇ ਮਾਤਮ ਛਾਇਆ ਹੋਇਆ ਹੈ।
ਪਰਮਜੀਤ ਸਿੰਘ ਦੀ ਬੇਵਕਤੀ ਮੌਤ ਦੀ ਖ਼ਬਰ ਭੁਲੱਥ ਪਹੁੰਚਦਿਆਂ ਹੀ ਸ਼ਹਿਰ ਵਿੱਚ ਵੀ ਸੋਗ ਦੀ ਲਹਿਰ ਹੈ। ਇਲਾਕਾ ਨਿਵਾਸੀਆਂ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।