- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੱਚੇ ਕਾਮਿਆਂ ਦੀਆਂ ਹੋਰ ਮੰਗਾਂ ਉਪਰ ਗੱਲਬਾਤ ਕਰਨ ਲਈ 27 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ।

ਪੱਤਰ ਪ੍ਰੇਰਕ, ਲੁਧਿਆਣਾ : ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੰਗਾਂ ਨੂੰ ਲੈਕੇ ਕੱਲ੍ਹ 25 ਨਵੰਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਹੜਤਾਲ ਫਿਲਹਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕੱਚੇ ਕਾਮਿਆਂ ਨੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਕੇ ਰੋਸ ਮੁਜ਼ਾਹਰਾ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਨੇ ਦੱਸਿਆ ਕਿ ਸਕੱਤਰ ਸਟੇਟ ਟ੍ਰਾਂਸਪੋਰਟ ਪੰਜਾਬ ਵਰਮ ਰੂਜ਼ਮ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਅਤੇ ਪ੍ਰਸ਼ਾਸਨ ਜਨਰਲ ਮੈਨਜਰ ਪੀਆਰਟੀਸੀ ਨਾਲ ਫੋਨ 'ਤੇ ਮੰਗਾਂ ਦਾ ਨਿਪਟਾਰਾ ਕਰਨ ਲਈ ਗੱਲਬਾਤ ਕੀਤੀ ਗਈ ਅਤੇ ਜਿਸ ਪਿੱਛੋਂ ਸਰਕਾਰ ਨੇ ਕੱਲ੍ਹ 25 ਨਵੰਬਰ ਨੂੰ ਪਨਬੱਸ ਅਤੇ ਪੀਆਰਟੀਸੀ ਦੇ ਆਊਟਸੋਰਸਿੰਗ ਕਾਮਿਆਂ ਨੂੰ ਕੰਟਰੈਕਟ 'ਤੇ ਲਿਆਉਣ ਲਈ ਨਿਯੁਕਤੀ ਪੱਤਰ ਅਲਾਟ ਕੀਤੇ ਜਾਣਗੇ।
ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਮਿਲੇ ਭਰੋਸੇ ਮਗਰੋਂ ਜਥੇਬੰਦੀ ਨੇ ਕੱਲ੍ਹ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਜੋ ਫ਼ੈਸਲਾ ਕੀਤਾ ਸੀ ਨੂੰ ਮੁਲਤਵੀ ਕਰ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੱਚੇ ਕਾਮਿਆਂ ਦੀਆਂ ਹੋਰ ਮੰਗਾਂ ਉਪਰ ਗੱਲਬਾਤ ਕਰਨ ਲਈ 27 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੌਕੇ ਜਥੇਬੰਦੀ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇ ਕੱਲ੍ਹ 25 ਨਵੰਬਰ ਨੂੰ ਦੁਪਹਿਰ ਤੱਕ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ ਤਾਂ ਜਥੇਬੰਦੀ ਫਿਰ ਹੜਤਾਲ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
ਟਰਾਂਸਪੋਰਟ ਵਿਭਾਗ ਨੇ ਲਿਆ ਸੁੱਖ ਦਾ ਸਾਹ
ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਆਪਣੇ ਕੰਮ ਗਿਣਾਉਣ ਲਈ 26 ਨਵੰਬਰ ਨੂੰ ਮੋਗਾ ਵਿੱਚ ਪੰਜਾਬ ਪੱਧਰੀ ਕਾਨਫਰੰਸ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਕਾਨਫਰੰਸ ਵਿੱਚ ਸੂਬੇ ਦੇ ਲੋਕਾਂ ਨੂੰ ਲਿਆਉਣ ਲਈ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਦੀਆਂ ਲਗਪਗ 3000 ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ,ਜਦਕਿ ਰੋਡਵੇਜ਼ ਬੱਸਾਂ ਦੇ ਕਾਮਿਆਂ ਵੱਲੋਂ 25 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜੋ ਹੁਣ ਕਾਮਿਆਂ ਨੇ ਵਾਪਸ ਲੈ ਲਿਆ ਹੈ। ਟਰਾਂਸਪੋਰਟ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਮਿਆਂ ਦੀ ਹੜਤਾਲ ਟਲ ਜਾਣ 'ਤੇ ਸਰਕਾਰ / ਟਰਾਂਸਪੋਰਟ ਵਿਭਾਗ ਨੇ ਸੁੱਖ ਦਾ ਸਾਹ ਲਿਆ ਹੈ।