- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਦਾਖਾ ਅਧੀਨ ਪੈਂਦੇ ਪਿੰਡ ਚੱਕ ਕਲਾਂ ਵਿਖੇ ਹੋਏ ਸੜਕ ਹਾਦਸੇ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਿੱਚੋਂ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਨ੍ਹਾਂ ਦੇ ਤੀਜੇ ਸਾਥੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿਹੜਾ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਇਲਾਜ ਅਧੀਨ ਹੈ।

ਸੁਰਿੰਦਰ ਅਰੋੜਾ/ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ/ਹੰਬੜਾਂ : ਥਾਣਾ ਦਾਖਾ ਅਧੀਨ ਪੈਂਦੇ ਪਿੰਡ ਚੱਕ ਕਲਾਂ ਵਿਖੇ ਹੋਏ ਸੜਕ ਹਾਦਸੇ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਿੱਚੋਂ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਨ੍ਹਾਂ ਦੇ ਤੀਜੇ ਸਾਥੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿਹੜਾ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਇਲਾਜ ਅਧੀਨ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਮਨੀ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਮੁੱਲਾਂਪੁਰ ਤੇ ਗੱਗੀ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਕੈਲਪੁਰ ਦੋਵੇਂ ਪਿੰਡ ਚੱਕ ਕਲਾਂ ਵਿਖੇ ਆਪਣੇ ਦੋਸਤ ਗੁਰਜੀਤ ਸਿੰਘ ਗੋਪੀ ਪੁੱਤਰ ਸੇਵਾ ਸਿੰਘ ਨੂੰ ਮਿਲਣ ਗਏ ਸਨ। ਵਾਪਸ ਮੁੜਦੇ ਸਮੇਂ ਉਹ ਗੁਰਜੀਤ ਸਿੰਘ ਗੋਪੀ ਨੂੰ ਵੀ ਨਾਲ ਲੈ ਆਏ।
ਜਦੋਂ ਤਿੰਨੇ ਦੋਸਤ ਮੋਟਰਸਾਈਕਲ ’ਤੇ ਵਾਪਸ ਮੁੱਲਾਂਪੁਰ ਵੱਲ ਆ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਇੱਕ ਦਰਖਤ ਨਾਲ ਜਾ ਟਕਰਾਇਆ, ਸਿੱਟੇ ਵਜੋਂ ਤਿੰਨੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਲਧਿਆਣਾ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਦੋ ਜਣਿਆਂ ਦੀ ਮੌਤ ਹੋ ਗਈ, ਜਦਕਿ ਗੱਗੀ ਨਿਵਾਸੀ ਕੈਲਪੁਰ ਦੀ ਹਾਲਤ ਵੀ ਚਿੰਤਾਜਨਕ ਦੱਸੀ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਦੀ ਮੌਤ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।