- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਸਥਿੱਤ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕਰ ਆਪਣੀ ਹਮਦਰਦੀ ਜਤਾਈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਸਥਿੱਤ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕਰ ਆਪਣੀ ਹਮਦਰਦੀ ਜਤਾਈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੁੱਝ ਰੁਝੇਵਿਆਂ ਦੇ ਕਾਰਨ ਉਹ ਅੰਤਿਮ ਸਸਕਾਰ ਮੌਕੇ ਨਹੀਂ ਪਹੁੰਚ ਸਕੇ। ਇਸ ਕਾਰਨ ਅੱਜ ਪਰਿਵਾਰ ਨਾਲ ਮੁਲਾਕਾਤ ਕਰ ਉਨ੍ਹਾਂ ਦੇ ਦੁੱਖ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰ੍ਹੀ ਤਰ੍ਹਾਂ ਗੰਭੀਰ ਹੈ।
ਮੰਤਰੀ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਨੂੰ ਕਦੇ ਵਧੀਆ ਸ਼ਾਂਤੀਪੂਰਨ ਰਾਜ ਮੰਨਿਆ ਜਾਂਦਾ ਸੀ, ਪਰ ਪਤਾ ਨਹੀਂ ਕਿਸ ਦੀ ਇਸ ਨੂੰ ਨਜ਼ਰ ਲੱਗੀ ਹੈ। ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੁਆਰਾ ਨਾ ਹੋਣ । ਇਸ ਲਈ ਸਰਕਾਰ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਪਰਿਵਾਰ ਦੀਆਂ ਜੋ ਮੰਗਾਂ ਮੰਨੀਆਂ ਗਈਆਂ ਸਨ। ਉਨ੍ਹਾਂ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੀ ਨੌਜਵਾਨਾਂ ਨੂੰ ਬਚਾਉਣ ਅਤੇ ਰਾਜ ਵਿੱਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਰਕਾਰ ਹਰ ਸੰਭਵ ਯਤਨ ਕਰੇਗੀ।