- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸੀ ਤੇ ਉਨ੍ਹਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਵਿੰਦਰ ਸਿੰਘ ਦੇ ਨਿੱਕੇ ਨਿੱਕੇ ਬੱਚੇ ਸਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅੱਜ ਸ਼ਾਮ ਨੂੰ ਮਿਲਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਹੁੰਚੇ ਹਨ। ਸਰਕਾਰ ਵੱਲੋਂ ਨੁਮਾਇੰਦਾ ਵੱਜੋਂ ਅੱਜ ਗੁਰਮੀਤ ਸਿੰਘ ਖੁੱਡੀਆਂ ਪੁੱਜੇ ਹਨ ਅਤੇ ਉਨ੍ਹਾਂ ਦੇ ਨਾਲ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਉਹ ਪਰਿਵਾਰ ਨਾਲ ਮਿਲਣ ਬਾਅਦ ਬਾਹਰ ਆਏ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਰਿਵਾਰ ਨੂੰ ਮਿਲਣ ਆਏ ਹਨ।
ਇੱਥੇ ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਕੀਤੇ ਗਏ ਕਤਲ ਬਾਅਦ ਲਗਾਤਾਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਐਤਵਾਰ ਨੂੰ ਏਡੀਜੀਪੀ ਗੌਤਮ ਚੀਮਾ ਅਤੇ ਮਾਨਸਾ ਦੇ ਡੀਸੀ ਰਹਿ ਚੁੱਕੇ ਕੁਲਵੰਤ ਸਿੰਘ ਧੂਰੀ ਨਾਲ ਇੱਕ ਮੀਟਿੰਗ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਅਤੇ ਐਕਸ਼ਨ ਕਮੇਟੀ ਦੇ ਦੋ ਮੈਂਬਰਾਂ ਦੀ ਹੋਈ ਸੀ। ਉਸ ਵਿੱਚ ਉਨ੍ਹਾਂ ਨੇ ਆਪ ਦੇ ਮੰਤਰੀਆਂ ਨਾਲ ਮੀਟਿੰਗ ਕੀਤੇ ਜਾਣ ਦੀ ਮੰਗ ਰੱਖੀ ਸੀ, ਜਿਸ ਦੇ ਬਾਅਦ ਅੱਜ ਗੁਰਮੀਤ ਸਿੰਘ ਖੁੱਡੀਆਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮਿਲਣ ਪਹੁੰਚੇ ਸਨ।
ਕੈਬਨਿਟ ਮੰਤਰੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ: ਭੀਮ ਸਿੰਘ
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸੀ ਤੇ ਉਨ੍ਹਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਵਿੰਦਰ ਸਿੰਘ ਦੇ ਨਿੱਕੇ ਨਿੱਕੇ ਬੱਚੇ ਸਨ। ਇਹ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਕੈਬਨਟ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਹੋਵੇਗੀ, ਇਸ ਨੂੰ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਮੀਟਿੰਗ ਕੀਤੀ ਜਾਵੇਗੀ।।
ਰਾਹੁਲ ਗਾਂਧੀ ਤੇ ਬੇਅੰਤ ਸਿੰਘ ਦੇ ਪਰਿਵਾਰ ’ਚੋਂ ਕੋਈ ਮਿਲਣ ਨਾ ਆਵੇ: ਭੀਮ ਸਿੰਘ
ਇਸ ਦੇ ਇਲਾਵਾ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਬੇਅੰਤ ਸਿੰਘ ਦੇ ਪਰਿਵਾਰ ‘ਚੋਂ ਧਰਨੇ ’ਚ ਕੋਈ ਵੀ ਸ਼ਾਮਲ ਨਾ ਹੋਵੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਦਾ ਕੋਈ ਵੈਰ ਵਿਰੋਧ ਨਹੀਂ , ਪਰ ਅਪੀਲ ਦੋ ਪਰਿਵਾਰ ਰਾਹੁਲ ਗਾਂਧੀ ਭਾਵ ਇੰਦਰਾ ਪਰਿਵਾਰ ’ਚੋਂ ਜਾਂ ਬੇਅੰਤ ਸਿੰਘ ਦੇ ਪਰਿਵਾਰ ’ਚੋਂ ਕੋਈ ਵੀ ਸ਼ਾਮਲ ਨਾ ਹੋਵੇ। ਜੇਕਰ ਉਹ ਇਸ ਧਰਨੇ ਵਿੱਚ ਆਉਂਦੇ ਹਨ ਤਾਂ ਉਹ ਪੰਥ ‘ਚੋਂ ਛੇਕੇ ਜਾਣ ਜਾਂ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣਦਾ ਡਰ ਹੈ।
ਅੱਜ ਭੀਮ ਸਿੰਘ ਅੱਜ ਮੰਚ ’ਤੇ ਭਾਵੁਕ ਹੋ ਗਏ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇੰਦਰਾ ਗਾਂਧੀ ਦੇ ਪਰਿਵਾਰ ‘ਚੋਂ ਰਾਹੁਲ ਗਾਂਧੀ ਜਾਂ ਦੂਸਰਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪਰਿਵਾਰ ਹੈ। ਚਾਹੇ ਬੇਅੰਤ ਸਿੰਘ ਦੇ ਪੋਤੇ ਹੋਣ, ਪੜਪੋਤੇ ਹੋਣ ਜਾਂ ਸਾਂਸਦ ਹੋਵੇ। ਉਹ ਸਾਰੇ ਧਰਨੇ ਵਿੱਚ ਆਉਣ ਤੋਂ ਪ੍ਰਹੇਜ ਕਰਨ। ਉਨ੍ਹਾਂ ਕਿਹਾ ਕਿ ਪੰਥ, ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ, ਅਕਾਲੀ ਬਾਬਾ ਫੂਲਾ ਸਿੰਘ ਅਤੇ ਬਾਬਾ ਦੀਪ ਸਿੰਘ ਨੇ ਜੋ ਰੁਤਬੇ ਦੇ ਦਿੱਤੇ, ਉਹ ਸਾਡੇ ਲਈ ਬਹੁਤ ਸਨਮਾਨ ਹੈ। ਜੇਕਰ ਹੁਣ ਧਰਨੇ ਵਿੱਚ ਇਹ ਦੋਨੋਂ ਪਰਿਵਾਰ ਪਰਿਵਾਰ ਆਉਂਦੇ ਹਨ ਤਾਂ ਉਨ੍ਹਾਂ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਧਰਨੇ ਵਿੱਚ ਆਉਣ ਨਾਲ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਦੇ ਅਨੁਸਾਰ ਉਨ੍ਹਾਂ ਨੂੰ ਪੰਥ ‘ਚੋਂ ਛੇਕਿਆ ਜਾ ਸਕਦਾ ਹੈ ਜਾਂ ਤਨਖ਼ਾਹੀਆ ਘੋਸ਼ਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਦੀ ਆਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੀ ਹੋਈ ਹੈ। ਇਸ ਲਈ ਦੋਨੋਂ ਪਰਿਵਾਰਾਂ ਨੂੰ ਅਪੀਲ ਹੈ ਅਤੇ ਉਹ ਇਹ ਅਪੀਲ ਸਵੀਕਾਰ ਕਰਨ। ਉਨ੍ਹਾਂ ਇਸ ਦੇ ਇਲਾਵਾ ਵਿਧਾਇਕ ਮਾਨਸਾ ਨੂੰ ਕੋਸਿਆ।