- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਿਸਾਨ ਸੈੱਲ ਨਾਲ ਜੁੜੇ ਸੀਨੀਅਰ ਆਗੂ ਜਗਦੀਪ ਸਿੰਘ ਗਟਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਿਸਾਨ ਸੈੱਲ ਨਾਲ ਜੁੜੇ ਸੀਨੀਅਰ ਆਗੂ ਜਗਦੀਪ ਸਿੰਘ ਗਟਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਜਗਦੀਪ ਸਿੰਘ ਗਟਰਾ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਜੋਂ ਜਾਣੇ ਜਾਂਦੇ ਹਨ।
ਉਨ੍ਹਾਂ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਪਾਰਟੀ ਦੀ ਸਥਾਨਕ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਹਾਲਾਂਕਿ ਅਜੇ ਤੱਕ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦੇ ਕਾਰਨਾਂ ਸਬੰਧੀ ਕੋਈ ਵਿਸਥਾਰਤ ਬਿਆਨ ਸਾਹਮਣੇ ਨਹੀਂ ਆਇਆ ਅਤੇ ਨਾ ਹੀ
ਉਨ੍ਹਾਂ ਦੇ ਅਗਲੇ ਸਿਆਸੀ ਕਦਮ ਬਾਰੇ ਕੋਈ ਸਪੱਸ਼ਟ ਜਾਣਕਾਰੀ ਮਿਲੀ ਹੈ।