- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ। ਟੀਮ ਦੇ ਪਹੁੰਚਣ ਦੇ ਕਾਰਨਾਂ ਅਤੇ ਕਿਸੇ ਸੰਭਾਵਿਤ ਜਾਂਚ ਸਬੰਧੀ ਵੀ ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੈ। ਇਸ ਘਟਨਾਕ੍ਰਮ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

ਮਨਪ੍ਰੀਤ ਸਿੰਘ ਮੱਲੇਆਣਾ/ ਵਕੀਲ ਮਹਿਰੋਂ , ਪੰਜਾਬੀ ਜਾਗਰਣ ,ਮੋਗਾ: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਤਿੰਨ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਚਰਚਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੀਆਂ ਟੀਮਾਂ ਸਵੇਰੇ ਤੜਕਸਾਰ ਹੀ ਵਿਧਾਇਕ ਦੇ ਮੋਗਾ ਸਥਿਤ ਟਿਕਾਣਿਆਂ 'ਤੇ ਪਹੁੰਚੀਆਂ।
ਈਡੀ ਦੀ ਕਾਰਵਾਈ ਦੀ ਖ਼ਬਰ ਫੈਲਦਿਆਂ ਹੀ ਆਮ ਆਦਮੀ ਪਾਰਟੀ ਦੇ ਵਰਕਰ ਵੀ ਸਰਗਰਮ ਹੋ ਗਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਘਟਨਾਕ੍ਰਮ ਤੋਂ ਬਾਅਦ ਇਲਾਕੇ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਇਸ ਦੌਰਾਨ ਇਹ ਦੋਸ਼ ਵੀ ਲਾਏ ਜਾ ਰਹੇ ਹਨ ਕਿ ਪਿਛਲੇ ਕੁਝ ਦਿਨਾਂ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਹਾਲਾਂਕਿ, ਇਸ ਦਾਅਵੇ ਦੀ ਵੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਫਿਲਹਾਲ ਈਡੀ ਦੀ ਟੀਮ ਵੱਲੋਂ ਕੀਤੀ ਜਾ ਰਹੀ ਕਥਿਤ ਕਾਰਵਾਈ ਦੇ ਕਾਰਨਾਂ, ਜਾਂਚ ਦੇ ਵਿਸ਼ੇ ਅਤੇ ਇਸ ਨਾਲ ਸਬੰਧਤ ਕਿਸੇ ਮਾਮਲੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਲਈ ਛਾਪੇਮਾਰੀ ਦੀ ਪੁਸ਼ਟੀ ਅਤੇ ਜਾਂਚ ਦੇ ਵੇਰਵਿਆਂ ਬਾਰੇ ਸਥਿਤੀ ਸਪੱਸ਼ਟ ਹੋਣੀ ਬਾਕੀ ਹੈ।