- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਕਰਮ ਮਜੀਠੀਆ ਨੇ ਆਪਣੀ ਪਤਨੀ ਅਤੇ ਬੱਚਿਆਂ ਨਾਲ ਵਿਦੇਸ਼ ਜਾਣ ਦੀ ਮੰਗ ਕਰਦਿਆਂ ਅਦਾਲਤ ’ਚ ਦੱਸਿਆ ਸੀ ਕਿ ਇਸ ਮਾਮਲੇ ਨਾਲ ਸਬੰਧਤ ਉਨ੍ਹਾਂ ਦਾ ਪਾਸਪੋਰਟ ਜਾਂਚ ਏਜੰਸੀ ਕੋਲ ਜਮ੍ਹਾਂ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਉਹ ਲਗਾਤਾਰ ਅਦਾਲਤੀ ਕਾਰਵਾਈ ’ਚ ਪੇਸ਼ ਹੁੰਦੇ ਰਹੇ ਹਨ ਅਤੇ ਪਹਿਲਾਂ ਲਗਾਈਆਂ ਗਈਆਂ ਸ਼ਰਤਾਂ ਦੀ ਵੀ ਪੂਰੀ ਪਾਲਣਾ ਕੀਤੀ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਤੋਂ ਵਿਦੇਸ਼ ਯਾਤਰਾ ਦੀ ਮਨਜ਼ੂਰੀ ਮਿਲ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਦਿੱਤੀ ਹੈ, ਪਰ ਇਸ ਦੇ ਨਾਲ ਹੀ ਸਖ਼ਤ ਸ਼ਰਤਾਂ ਵੀ ਲਾਈਆਂ ਹਨ।
ਅਦਾਲਤ ਵੱਲੋਂ ਲਾਈਆਂ ਗਈਆਂ ਮੁੱਖ ਸ਼ਰਤਾਂ
ਬੰਦ ਲਿਫ਼ਾਫ਼ੇ ’ਚ ਦਿੱਤਾ ਜਾਵੇਗਾ ਯਾਤਰਾ ਦਾ ਵੇਰਵਾ
ਬਿਕਰਮ ਮਜੀਠੀਆ ਨੇ ਆਪਣੀ ਪਤਨੀ ਅਤੇ ਬੱਚਿਆਂ ਨਾਲ ਵਿਦੇਸ਼ ਜਾਣ ਦੀ ਮੰਗ ਕਰਦਿਆਂ ਅਦਾਲਤ ’ਚ ਦੱਸਿਆ ਸੀ ਕਿ ਇਸ ਮਾਮਲੇ ਨਾਲ ਸਬੰਧਤ ਉਨ੍ਹਾਂ ਦਾ ਪਾਸਪੋਰਟ ਜਾਂਚ ਏਜੰਸੀ ਕੋਲ ਜਮ੍ਹਾਂ ਹੈ। ਉਨ੍ਹਾਂ ਨੇ ਦਲੀਲ ਦਿੱਤੀ ਕਿ ਉਹ ਲਗਾਤਾਰ ਅਦਾਲਤੀ ਕਾਰਵਾਈ ’ਚ ਪੇਸ਼ ਹੁੰਦੇ ਰਹੇ ਹਨ ਅਤੇ ਪਹਿਲਾਂ ਲਗਾਈਆਂ ਗਈਆਂ ਸ਼ਰਤਾਂ ਦੀ ਵੀ ਪੂਰੀ ਪਾਲਣਾ ਕੀਤੀ ਹੈ।
ਇਸ ਤੋਂ ਇਲਾਵਾ, ਮਜੀਠੀਆ ਵੱਲੋਂ ਆਪਣੀ ਯਾਤਰਾ ਦਾ ਪੂਰਾ ਪ੍ਰੋਗਰਾਮ ਜਨਤਕ ਕਰਨ ਦੀ ਥਾਂ ਬੰਦ ਲਿਫ਼ਾਫ਼ੇ ’ਚ ਅਦਾਲਤ ਅਤੇ ਜਾਂਚ ਅਧਿਕਾਰੀ ਨੂੰ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਸੁਰੱਖਿਆ ਹੋਣ ਦੇ ਬਾਵਜੂਦ ਸਰਹੱਦ ਪਾਰ ਦੇ ਅੱਤਵਾਦੀ ਸੰਗਠਨਾਂ ਅਤੇ ਗੈਂਗਸਟਰਾਂ ਦੀ ਹਿੱਟ ਲਿਸਟ ’ਚ ਹੋਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਵੇਰਵਾ ਗੁਪਤ ਰੱਖਣਾ ਜ਼ਰੂਰੀ ਹੈ।
ਦੂਜੇ ਪਾਸੇ, ਪੰਜਾਬ ਸਰਕਾਰ ਦੇ ਵਕੀਲਾਂ ਨੇ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਬੰਦ ਲਿਫ਼ਾਫ਼ੇ ਵਾਲੀ ਜਾਣਕਾਰੀ ਅਧੂਰੀ ਹੈ ਅਤੇ ਇਸ ’ਚ ਸਿਰਫ਼ ਸੰਭਾਵਿਤ ਤਰੀਕਾਂ ਦਾ ਜ਼ਿਕਰ ਹੈ। ਹਾਲਾਂਕਿ, ਅਦਾਲਤ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਜਾਂਚ ਪੂਰੀ ਹੋ ਚੁੱਕੀ ਹੈ, 22 ਅਗਸਤ 2025 ਨੂੰ ਚਲਾਨ ਪੇਸ਼ ਹੋ ਚੁੱਕਾ ਹੈ ਅਤੇ ਹੁਣ ਸਿਰਫ਼ ਸਹਿ-ਮੁਲਜ਼ਮਾਂ ਖ਼ਿਲਾਫ਼ ਪੂਰਕ ਚਲਾਨ ਪੇਸ਼ ਕੀਤਾ ਗਿਆ ਹੈ। ਅਦਾਲਤ ਅਨੁਸਾਰ, ਸਿਰਫ਼ ਮੁਕੱਦਮਾ ਲੰਬਿਤ ਹੋਣ ਕਰਕੇ ਕਿਸੇ ਨਾਗਰਿਕ ਨੂੰ ਵਿਦੇਸ਼ ਜਾਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾ ਸਕਦਾ।
ਪਟੀਸ਼ਨ ’ਤੇ ਸੁਣਵਾਈ ਦਾ ਸਫ਼ਰ
16 ਨਵੰਬਰ :
ਬਿਕਰਮ ਮਜੀਠੀਆ ਵੱਲੋਂ ਵਿਦੇਸ਼ ਜਾਣ ਲਈ ਮੁਹਾਲੀ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਗਈ।
21 ਨਵੰਬਰ :
ਵਿਜੀਲੈਂਸ ਨੇ ਅਰਜ਼ੀ ’ਚ ਪੂਰੀ ਜਾਣਕਾਰੀ ਨਾ ਹੋਣ ’ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਫਲਾਈਟ, ਮੰਜ਼ਿਲ ਵਾਲੇ ਸ਼ਹਿਰ ਅਤੇ ਰਹਿਣ ਦੀ ਥਾਂ ਦਾ ਵੇਰਵਾ ਨਹੀਂ ਦਿੱਤਾ ਗਿਆ; ਇਸ ਮਗਰੋਂ ਅਗਲੀ ਸੁਣਵਾਈ 23 ਨਵੰਬਰ ਲਈ ਤੈਅ ਹੋਈ।
ਇਜਾਜ਼ਤ ਕਿਉਂ ਸੀ ਜ਼ਰੂਰੀ?
ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸੁਪਰੀਮ ਕੋਰਟ ਤੋਂ ਮਿਲੀਆਂ ਸ਼ਰਤਾਂ ਵਾਲੀ ਜ਼ਮਾਨਤ ’ਤੇ ਬਾਹਰ ਹਨ, ਜਿਸ ਤਹਿਤ ਉਹ ਮੁਹਾਲੀ ਦੀ ਟਰਾਇਲ ਕੋਰਟ ਦੀ ਅਗਾਊਂ ਮਨਜ਼ੂਰੀ ਬਿਨਾਂ ਵਿਦੇਸ਼ ਨਹੀਂ ਜਾ ਸਕਦੇ। ਉਨ੍ਹਾਂ ਖ਼ਿਲਾਫ਼ ਜਾਰੀ ਲੁੱਕਆਊਟ ਸਰਕੂਲਰ ’ਤੇ ਪਹਿਲਾਂ ਹੀ ਰੋਕ ਲੱਗ ਚੁੱਕੀ ਹੈ, ਪਰ ਮਨਜ਼ੂਰੀ ਤੋਂ ਬਿਨਾਂ ਦੇਸ਼ ਛੱਡਣ ਦੀ ਕੋਸ਼ਿਸ਼ ਨਾਲ ਜ਼ਮਾਨਤ ਰੱਦ ਹੋ ਸਕਦੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਜਨਵਰੀ 2027 ਨੂੰ ਤੈਅ ਹੈ।