- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਪੰਚ ਧਿਰ ਦੇ ਜਤਿੰਦਰ ਸਿੰਘ ਦੀ ਸ਼ਿਕਾਇਤ 'ਤੇ ਟਿੰਕੂ ਬੱਤਾ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਅਤੇ ਕੁਝ ਅਣਪਛਾਤਿਆਂ ਖ਼ਿਲਾਫ਼ ਹਮਲੇ ਦਾ ਕੇਸ ਦਰਜ ਕੀਤਾ ਗਿਆ। ਦੂਜੀ ਧਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਵੀ ਕੁੱਟਮਾਰ ਹੋਈ, ਪਰ ਪਰਚਾ ਇਕਪਾਸੜ ਦਰਜ ਕੀਤਾ ਗਿਆ।

ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ, ਭਾਦਸੋਂ : ਪਿੰਡ ਦੰਦਰਾਲਾ ਖਰੌਡ ਵਿੱਚ ਫਿਲਮ ਸਤਲੁਜ ਦਿਖਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਮਾਰਕੁਟਾਈ ਵਿੱਚ ਬਦਲ ਗਿਆ। ਵਿਵਾਦ ਉਸ ਵੇਲੇ ਭੜਕਿਆ ਜਦੋਂ ਪਿੰਡ ਦੇ ਸਰਪੰਚ ਵੱਲੋਂ ਕਥਿਤ ਤੌਰ 'ਤੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਫਿਲਮ ਦੂਜੀ ਵਾਰ ਦਿਖਾਉਣ ਤੋਂ ਮਨਾਹੀ ਕਰ ਦਿੱਤੀ ਗਈ। ਪੁਲਿਸ ਨੇ ਦੋਵਾਂ ਧਿਰਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕਰਾਸ ਪਰਚੇ ਦਰਜ ਕਰ ਲਏ ਹਨ।
ਸਰਪੰਚ ਧਿਰ ਦੇ ਜਤਿੰਦਰ ਸਿੰਘ ਦੀ ਸ਼ਿਕਾਇਤ 'ਤੇ ਟਿੰਕੂ ਬੱਤਾ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਅਤੇ ਕੁਝ ਅਣਪਛਾਤਿਆਂ ਖ਼ਿਲਾਫ਼ ਹਮਲੇ ਦਾ ਕੇਸ ਦਰਜ ਕੀਤਾ ਗਿਆ। ਦੂਜੀ ਧਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਵੀ ਕੁੱਟਮਾਰ ਹੋਈ, ਪਰ ਪਰਚਾ ਇਕਪਾਸੜ ਦਰਜ ਕੀਤਾ ਗਿਆ। ਬਾਅਦ ਵਿੱਚ ਸਮਾਜਸੇਵੀ ਅਮਿਤੋਜ ਮਾਨ ਅਤੇ ਖੁਸ਼ਇੰਦਰ ਸਿੰਘ ਦੇ ਦਖ਼ਲ ਤੋਂ ਬਾਅਦ ਸਰਪੰਚ ਬੇਅੰਤ ਸਿੰਘ ਸਮੇਤ ਹੋਰਾਂ ਖ਼ਿਲਾਫ਼ ਵੀ ਕਰਾਸ ਪਰਚਾ ਦਰਜ ਕੀਤਾ ਗਿਆ।
ਮਾਮਲੇ ਨੂੰ ਲੈ ਕੇ ਥਾਣਾ ਭਾਦਸੋਂ ਅੱਗੇ ਧਰਨਾ ਵੀ ਦਿੱਤਾ ਗਿਆ। ਥਾਣਾ ਮੁਖੀ ਗੁਰਨਾਮ ਸਿੰਘ ਘੁੰਮਣ ਨੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ, ਜਦਕਿ ਅਮਿਤੋਜ ਮਾਨ ਅਤੇ ਖੁਸ਼ਇੰਦਰ ਸਿੰਘ ਨੇ ਨੌਜਵਾਨਾਂ ਖ਼ਿਲਾਫ਼ ਦਰਜ ਪਰਚਾ ਰੱਦ ਕਰਨ ਲਈ ਪੁਲਿਸ ਨੂੰ ਪੰਜ ਦਿਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੀ ਗਈ ਤਾਂ ਪਟਿਆਲਾ ਵਿੱਚ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਗਾਇਕ ਦਿਲਜੀਤ ਦੁਸਾਂਝ ਨੇ ਵੀ ਸੋਸ਼ਲ ਮੀਡੀਆ ਰਾਹੀਂ ਫਿਲਮ ਦਿਖਾਉਣ ਤੋਂ ਰੋਕਣ ਦੀ ਘਟਨਾ 'ਤੇ ਅਫਸੋਸ ਜਤਾਇਆ।