ਸ਼ਹੀਦ ਭਗਤ ਸਿੰਘ ਕਲੱਬ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਮਾਡਲ ਟਾਊਨ ਮੰਡੀ ਗੋਬਿੰਦਗੜ੍ਹ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਕਲੱਬ ਪ੍ਰਧਾਨ ਅਤੇ ਕੌਂਸਲਰ ਰਾਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸਮਾਗਮ ਕੀਤਾ ਗਿਆ,
Publish Date: Wed, 28 Sep 2022 05:15 PM (IST)
Updated Date: Wed, 28 Sep 2022 05:15 PM (IST)
ਪੱਤਰ ਪੇ੍ਰਰਕ, ਮੰਡੀ ਗੋਬਿੰਦਗੜ੍ਹ : ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਮਾਡਲ ਟਾਊਨ ਮੰਡੀ ਗੋਬਿੰਦਗੜ੍ਹ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖ ਕੇ ਕਲੱਬ ਪ੍ਰਧਾਨ ਅਤੇ ਕੌਂਸਲਰ ਰਾਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸਮਾਗਮ ਕੀਤਾ ਗਿਆ, ਜਿਸ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਹਰਿੰਦਰ ਸਿੰਘ ਭਾਂਬਰੀ ਅਤੇ ਪ੍ਰਦੇਸ਼ ਕਾਂਗਰਸ ਦੇ ਮੈਂਬਰ ਡਾ. ਜੋਗਿੰਦਰ ਸਿੰਘ ਮੈਣੀ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਦੇਸ਼ ਦੇ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਬੀਸੀ ਵਿੰਗ ਦੇ ਚੇਅਮਰੈਨ ਆਨੰਦ ਪਨੇਸਰ, ਪਰਮਜੀਤ ਸੋਹਲ, ਬਲਜਿੰਦਰ ਵਾਲੀਆ, ਕੌਂਸਲਰ ਪੁਨੀਤ ਗੋਇਲ, ਵਿਨੀਤ ਕੁਮਾਰ ਬਿੱਟੂ, ਰਾਜੀਵ ਵਰਮਾ, ਮੋਹਨ ਗੁਪਤਾ, ਕਲੱਬ ਦੇ ਪੈਟਰਨ ਮਾਸਟਰ ਜਰਨੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਤਾਰੀ, ਜਨਰਲ ਸਕੱਤਰ ਬਲਵਿੰਦਰ ਸਿੰਘ ਸਰੋਏ, ਰਾਜ ਕੁਮਾਰੀ ਲਾਡੀ, ਗਗਨਦੀਪ ਸਾਗੀ, ਸਮਸ਼ੇਰ ਮਲਿਕ, ਅਮਰਜੀਤ ਸਿੰਘ, ਸਵਰਨ ਸਿੰਘ, ਅਖ਼ਤਰ ਹੁਸੈਨ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ:ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਪ੍ਰਧਾਨ ਰਾਜਿੰਦਰ ਸਿੰਘ ਬਿੱਟੂ, ਚੇਅਰਮੈਨ ਹਰਿੰਦਰ ਭਾਂਬਰੀ ਤੇ ਹੋਰ।