ਕੁੰਵਰ ਵਿਜੇ ਪ੍ਰਤਾਪ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼, ਹੋਵੇ ਸਖ਼ਤ ਕਾਰਵਾਈ : ਭਾਈ ਚਾਵਲਾ
ਭਾਈ ਚਾਵਲਾ ਨੇ ਦੋਸ਼ ਲਾਇਆ ਕਿ ਕੁੰਵਰ ਵਿਜੇ ਪ੍ਰਤਾਪ ਲੰਬੇ ਸਮੇ ਤੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਆ ਰਿਹਾ ਸੀ ਅਤੇ ਉਸ ਵਲੋਂ ਸਿੱਖਾਂ ਨੂੰ ਇਸ ਮੁੱਦੇ 'ਤੇ ਗੁਮਰਾਹ ਕਰ ਕੇ ਸਿੱਖਾਂ ਅੰਦਰ ਭਰਾ ਮਾਰੂ ਜੰਗ ਪੈਦਾ ਕਰਨ ਦੇ ਪੂਰੇ ਯਤਨ ਕੀਤੇ ਗਏ।
Publish Date: Sat, 24 Apr 2021 06:38 PM (IST)
Updated Date: Sun, 25 Apr 2021 07:25 AM (IST)

ਸੁਰਿੰਦਰ ਸਿੰਘ ਸੋਨੀ ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲ਼ੋਂ ਇਸ ਦੀ ਜਾਂਚ ਲਈ ਬਣਾਈ ਗਈ ਸਿੱਟ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਰੋਲ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੀਆ ਗਈਆਂ ਟਿੱਪਣੀਆਂ ਤੋਂ ਬਾਅਦ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਖਿਲਾਫ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ।
ਭਾਈ ਚਾਵਲਾ ਨੇ ਦੋਸ਼ ਲਾਇਆ ਕਿ ਕੁੰਵਰ ਵਿਜੇ ਪ੍ਰਤਾਪ ਲੰਬੇ ਸਮੇ ਤੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਾ ਆ ਰਿਹਾ ਸੀ ਅਤੇ ਉਸ ਵਲੋਂ ਸਿੱਖਾਂ ਨੂੰ ਇਸ ਮੁੱਦੇ 'ਤੇ ਗੁਮਰਾਹ ਕਰ ਕੇ ਸਿੱਖਾਂ ਅੰਦਰ ਭਰਾ ਮਾਰੂ ਜੰਗ ਪੈਦਾ ਕਰਨ ਦੇ ਪੂਰੇ ਯਤਨ ਕੀਤੇ ਗਏ।
ਭਾਈ ਚਾਵਲਾ ਨੇ ਪੰਜਾਬ ਸਰਕਾਰ 'ਤੇ ਵੀ ਦੋਸ਼ ਲਾਇਆ ਕਿ ਉਸ ਵਲੋਂ ਦੋਸ਼ੀਆਂ ਦੀ ਸਹੀ ਨਿਸ਼ਾਨਦੇਹੀ ਕਰਨ ਦੀ ਬਜਾਏ ਇਸ ਮੁੱਦੇ 'ਤੇ ਸਿਆਸਤ ਕਰਨ ਤੇ ਵਧੇਰੇ ਜ਼ੋਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਰਾਹੀਂ ਬਿਨਾਂ ਕਿਸੇ ਸਿਰ ਪੈਰ ਤੋਂ ਰਿਪੋਰਟ ਤਿਆਰ ਕਰਵਾਈ ਅਤੇ ਵਿਧਾਨ ਸਭਾ ਵਿੱਚ ਰੌਲਾ ਪਾ ਕੇ ਅਕਾਲੀ ਦਲ਼ ਨੂੰ ਬਦਨਾਮ ਕਰਨ ਦੇ ਯਤਨ ਕੀਤੇ ਗਏ ਅਤੇ ਹੁਣ ਆਈਜੀ ਕੁੰਵਰ ਵਿਜੇ ਪ੍ਰਤਾਪ ਰਾਹੀਂ ਚੋਣਾਂ ਦੇ ਨੇੜੇ ਅਕਾਲੀ ਦਲ਼ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋ ਰਹੀ ਸੀ।