- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਪਰਿਵਾਰ ਸਮੇਤ ਤਪ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੇ ਪਰਿਵਾਰ ਸਮੇਤ ਤਪ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸ੍ਰੀ ਚੌਪਈ ਸਾਹਿਬ ਬਾਣੀ ਦਾ ਉਚਾਰਣ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਦਰਸ਼ਨ ਉਪਰੰਤ ਗੁਰੂ ਘਰ ਵੱਲੋਂ ਉਨਾਂ ਨੂੰ ਸਿਰੋਪਾ ਅਤੇ ਸ੍ਰੀ ਸਾਹਿਬ ਦੇ ਕੇ ਸਵਾਗਤ ਕੀਤਾ। ਇਸ ਦੌਰਾਨ ਪਰਿਵਾਰਕ ਮੈਂਬਰ ਉਨ੍ਹਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਮੌਜੂਦ ਰਹੇ।
ਗੌਰਤਲਬ ਹੈ ਕਿ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ ਅਤੇ ਭਾਦੋ ਮਹੀਨੇ ਦੀ ਅਸ਼ਟਮੀ ਵਾਲੇ ਦਿਨ ਸ੍ਰੀ ਚੌਪਈ ਸਾਹਿਬ ਦਿਵਸ ਬੜੇ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਇਸ ਮੌਕੇ ਜਦੋਂ ਪੱਤਰਕਾਰਾਂ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਅੱਜ ਉਹ ਕੇਵਲ ਗੁਰੂ ਘਰ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਅੱਜ ਉਹ ਕਿਸੇ ਕਿਸਮ ਦੀ ਕੋਈ ਵੀ ਸਿਆਸੀ ਗੱਲਬਾਤ ਨਹੀਂ ਕਰਨੀ ਚਾਹੁੰਦੇ। ਇਸ ਮੌਕੇ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਤ ਮੈਨੇਜਰ ਸੰਦੀਪ ਸਿੰਘ ਕਲੌਤਾ ਹਾਜ਼ਰ ਸਨ।