
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਤਾਂ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਉਦੋਂ ਤੱਕ ਹਰਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕ ਹਰਦੀਪ ਸਿੰਘ ਦਾ ਪਰਿਵਾਰਕ ਪਿਛੋਕੜ ਪਿੰਡ ਬਡਵਾਲੀ ਨਾਲ ਸੰਬੰਧਿਤ ਹੈ ਅਤੇ ਉਹ ਇੱਥੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਦਰਪਨ ਇਨਕਲੇਵ ਵਿਖੇ ਰਹਿ ਰਿਹਾ ਸੀ।

ਮੋਰਿੰਡਾ, ਪੰਜਾਬੀ ਜਾਗਰਣ, ਧੀਮਾਨ। ਮੋਰਿੰਡਾ ਵਿਖੇ ਉਸ ਸਮੇਂ ਹਰ ਪਾਸੇ ਦੁੱਖ ਅਤੇ ਸੋਗ ਦੀ ਲਹਿਰ ਫੈਲ ਗਈ ਜਦੋਂ ਮੋਰਿੰਡਾ ਦੇ ਪੌਸ਼ ਇਲਾਕੇ ਦਰਪਨ ਇਨਕਲੇਵ ਵਿਖੇ 32 ਸਾਲਾ ਇਕ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਮਾਮੇ ਦੇ ਪੁੱਤਰ ਗਿਆਨੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਇਹ ਦਰਦਨਾਕ ਘਟਨਾ ਰਾਤ ਨੂੰ ਲਗਪਗ ਸਾਢੇ 7 ਵਜੇ ਦੇ ਕਰੀਬ ਵਾਪਰੀ।