ਬਲਾਕ ਚਮਕੌਰ ਸਾਹਿਬ ਅਧੀਨ ਮਮਤਾ ਦਿਵਸ ਮਨਾਇਆ
ਪਰਮਜੀਤ ਕੌਰ, ਚਮਕੌਰ ਸਾਹਿਬ : ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਪਰਮਜੀਤ ਕੌਰ, ਚਮਕੌਰ ਸਾਹਿਬ : ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੋਰ ਸਾਹਿਬ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਅਧੀਨ ਵੱਖ-ਵੱਖ ਥਾਂਵਾ ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ.ਟੰਡਨ ਨੇ ਕਿਹਾ ਕਿ ਹਰ ਬੁੱਧਵਾਰ ਵਾਲੇ ਦਿਨ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀਬੀ, ਨਮੂਨੀਆ, ਖਸਰਾ, ਰੁਬੇਲਾ,ਅੰਧਰਾਤਾ,ਹੈਪੇਟਾਈਟਸ ਬੀ,ਦਿਮਾਗੀ ਬੁਖਾਰ,ਗਲਘੋਟੂ ਅਤੇ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ।ਉਨਾਂ੍ਹ ਕਿਹਾ ਕਿ ਗਰਭਵਤੀ ਮਹਿਲਾਂਵਾ ਹਰੀਆਂ ਸਬਜੀਆਂ ਅਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾ ਹੋਵੇ। ਉਨਾਂ੍ਹ ਕਿਹਾ ਕਿ ਬੱਚੇ ਨੂੰ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਅਤੇ ਬੋਤਲ ਰਾਹੀਂ ਦੁੱਧ ਨਾ ਪਿਲਾਇਆ ਜਾਵੇ, ਕਿਉਂਕਿ ਇਸ ਨਾਲ ਬੱਚਿਆਂ
Publish Date: Wed, 07 Dec 2022 05:44 PM (IST)
Updated Date: Wed, 07 Dec 2022 05:44 PM (IST)

ਪਰਮਜੀਤ ਕੌਰ, ਚਮਕੌਰ ਸਾਹਿਬ : ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੋਰ ਸਾਹਿਬ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਅਧੀਨ ਵੱਖ-ਵੱਖ ਥਾਂਵਾ ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਡਾ.ਟੰਡਨ ਨੇ ਕਿਹਾ ਕਿ ਹਰ ਬੁੱਧਵਾਰ ਵਾਲੇ ਦਿਨ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀਬੀ, ਨਮੂਨੀਆ, ਖਸਰਾ, ਰੁਬੇਲਾ,ਅੰਧਰਾਤਾ,ਹੈਪੇਟਾਈਟਸ ਬੀ,ਦਿਮਾਗੀ ਬੁਖਾਰ,ਗਲਘੋਟੂ ਅਤੇ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ।ਉਨਾਂ੍ਹ ਕਿਹਾ ਕਿ ਗਰਭਵਤੀ ਮਹਿਲਾਂਵਾ ਹਰੀਆਂ ਸਬਜੀਆਂ ਅਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾ ਹੋਵੇ। ਉਨਾਂ੍ਹ ਕਿਹਾ ਕਿ ਬੱਚੇ ਨੂੰ ਪਹਿਲੇ 6 ਮਹੀਨੇ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਅਤੇ ਬੋਤਲ ਰਾਹੀਂ ਦੁੱਧ ਨਾ ਪਿਲਾਇਆ ਜਾਵੇ, ਕਿਉਂਕਿ ਇਸ ਨਾਲ ਬੱਚਿਆਂ ਨੂੰ ਡਾਇਰੀਆ ਵਰਗੀਆਂ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਨਵਜੰਮੇ ਬੱਚੇ ਨੂੰ ਗੁੜਤੀ ਨਾ ਦਿੱੱਤੀ ਜਾਵੇ ਅਤੇ ਬੱਚੇ ਨੂੰ ਇੰਨਫੈਕਸ਼ਨ ਤੋਂ ਦੂਰ ਰੱਖਣ ਲਈ ਹੱਥਾਂ ਨੂੰ ਚੰਗੀ ਤਰਾਂ੍ਹ ਸਾਬਣ ਨਾਲ ਧੋ ਕੇ ਸਾਫ ਕਰਿਆ ਜਾਵੇ ਫਿਰ ਬੱਚੇ ਨੂੰ ਚੁੱਕਿਆ ਜਾਵੇ। ਮਾਂ ਤੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣਾ ਚਾਹੀਦਾ ਹੈ। ਇਸ ਮੌਕੇ ਤੇ ਸਮੂਹ ਸੀ.ਐਚ.ਓਜ਼,ਸਮੂਹ ਏ.ਐਨ.ਐਮਜ਼ ਤੇ ਸਮੂਹ ਮਲਟੀਪਰਪਜ਼ ਹੈਲਥ ਵਰਕਰਜ਼ ਹਾਜ਼ਰ ਸਨ।
ਕੈਪਸ਼ਨ- ਮਮਤਾ ਦਿਵਸ ਤਹਿਤ ਜਾਂਚ ਕਰਦੇ ਹੋਏ ਸਿਹਤ ਕਰਮੀ।