- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੁਗਲਚੱਕ ਦੇ ਇਲਾਕੇ ’ਚ ਡ੍ਰੋਨ ਗਤੀਵਿਧੀ ਹੋਈ ਹੈ।

ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ, ਖਾਲੜਾ : ਸਰਹੱਦੀ ਥਾਣਾ ਖਾਲੜਾ ਦੀ ਪੁਲਿਸ ਨੇ ਚਾਰ ਕਿੱਲੋ ਤੋਂ ਵੱਧ ਹੈਰੋਇਨ ਦੀ ਖੇਪ, ਪਿਸਤੌਲ ਤੇ ਵੱਡੀ ਗਿਣਤੀ ’ਚ ਕਾਰਤੂਸ ਬਰਾਮਦ ਕਰ ਕੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ, ਅਸਲਾ ਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੁਗਲਚੱਕ ਦੇ ਇਲਾਕੇ ’ਚ ਡ੍ਰੋਨ ਗਤੀਵਿਧੀ ਹੋਈ ਹੈ। ਏਐੱਸਆਈ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਜਾਣਕਾਰੀ ਵਾਲੀ ਲੋਕੇਸ਼ਨ ’ਤੇ ਪੁੱਜੇ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਇਸ ਦੌਰਾਨ 4 ਕਿੱਲੋ 18 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ। ਜਦੋਂਕਿ ਇਕ ਪਿਸਤੌਲ ਤੇ ਮੈਗਜ਼ੀਨ ਤੋਂ ਇਲਾਵਾ 30 ਬੋਰ ਦੇ 50 ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ। ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਦੀ ਪਛਾਣ ਕਰ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।