- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਜ਼ਮਾਂ ਨੇ ਨੌਸ਼ਹਿਰਾ ਪੰਨੂਆਂ ਵਾਸੀ ਅਮਜੀਤ ਨੂੰ ਚਾਰ ਗੋਲ਼ੀਆਂ ਮਾਰੀਆਂ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਮਜੀਤ ਦੀ ਹੱਤਿਆ ਪਿੱਛੇ ਵਿਦੇਸ਼ ’ਚ ਬੈਠੇ ਗੈਂਗਸਟਰਾਂ ਲਖਬੀਰ ਸਿੰਘ ਹਰੀਕੇ, ਜੈਸਲ ਚੰਬਲ ਅਤੇ ਸਤਬੀਰ ਸਿੰਘ ਸੱਤਾ ਨੌਸ਼ਹਿਰਾ ਦਾ ਹੱਥ ਦੱਸਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਅਮਜੀਤ ਗੈਂਗਸਟਰ ਲਖਬੀਰ ਸਿੰਘ ਹਰੀਕੇ ਦਾ ਹੀ ਗੁਰਗਾ ਸੀ।

ਸਟਾਫ ਰਿਪੋਰਟਰ, ਤਰਨਤਾਰਨ : ਨਵੰਬਰ 2022 ’ਚ ਥਾਣਾ ਸਰਹਾਲੀ ’ਤੇ ਹੋਏ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਅਜਮੀਤੀ ਸਿੰਘ ਦੀ ਸ਼ੁੱਕਰਵਾਰ ਦੇਰ ਸ਼ਾਮ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਵਾਰਦਾਤ ਨੂੰ ਬਾਈਕ ਸਵਾਰ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ। ਮੁਲਜ਼ਮਾਂ ਨੇ ਨੌਸ਼ਹਿਰਾ ਪੰਨੂਆਂ ਵਾਸੀ ਅਮਜੀਤ ਨੂੰ ਚਾਰ ਗੋਲ਼ੀਆਂ ਮਾਰੀਆਂ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਅਮਜੀਤ ਦੀ ਹੱਤਿਆ ਪਿੱਛੇ ਵਿਦੇਸ਼ ’ਚ ਬੈਠੇ ਗੈਂਗਸਟਰਾਂ ਲਖਬੀਰ ਸਿੰਘ ਹਰੀਕੇ, ਜੈਸਲ ਚੰਬਲ ਅਤੇ ਸਤਬੀਰ ਸਿੰਘ ਸੱਤਾ ਨੌਸ਼ਹਿਰਾ ਦਾ ਹੱਥ ਦੱਸਿਆ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਅਮਜੀਤ ਗੈਂਗਸਟਰ ਲਖਬੀਰ ਸਿੰਘ ਹਰੀਕੇ ਦਾ ਹੀ ਗੁਰਗਾ ਸੀ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
22 ਨਵੰਬਰ ਨੂੰ ਥਾਣਾ ਸਰਹਾਲੀ ’ਤੇ ਆਰਪੀਜੀ ਹਮਲਾ ਹੋਇਆ ਸੀ ਪਰ ਇਸ ’ਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਸੀ। ਅੱਧੀ ਰਾਤ ਨੂੰ ਹੋਏ ਹਮਲੇ ਦੀ ਜਾਂਚ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਪਾਇਆ ਕਿ ਵਿਦੇਸ਼ ’ਚ ਬੈਠੇ ਅੱਤਵਾਦੀ ਲਖਬੀਰ ਸਿੰਘ ਹਰੀਕੇ, ਜੈਸਲ ਚੰਬਲ ਅਤੇ ਸਤਬੀਰ ਸਿੰਘ ਸੱਤਾ ਨੌਸ਼ਹਿਰਾ ਨੇ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ ਸੀ। ਜਾਂਚ ’ਚ ਇਹ ਗੱਲ ਵੀ ਸਾਹਮਣੇ ਆਈ ਸੀ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ’ਚ ਬੰਦ ਅਜਮੀਤ ਸਿੰਘ ਨੇ ਜੇਲ੍ਹ ’ਚ ਬੈਠ ਕੇ ਇਹ ਯੋਜਨਾ ਬਣਾਈ ਸੀ। ਥਾਣਾ ਸਰਹਾਲੀ ਦੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ ਅਜਮੀਤ ਸਿੰਘ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਇਕ ਹੋਰ ਆਰਪੀਜੀ ਥਾਣਾ ਹਰੀਕੇ ਪੱਤਣ ਤੋਂ ਬਰਾਮਦ ਕੀਤਾ ਗਿਆ ਸੀ।
ਅਮਜੀਤ ਇਸੇ ਸਾਲ ਅਪ੍ਰੈਲ ਮਹੀਨੇ ’ਚ ਜ਼ਮਾਨਤ ’ਤੇ ਰਿਹਾਅ ਹੋਇਆ ਸੀ। ਜਾਣਕਾਰੀ ਅਨੁਸਾਰ ਆਰਪੀਜੀ ਹਮਲੇ ਦੀ ਅਦਾਲਤ ’ਚ ਸੁਣਵਾਈ ਦੌਰਾਨ ਅਜਮੀਤ ਸਿੰਘ ਲਗਾਤਾਰ ਗ਼ੈਰ-ਹਾਜ਼ਰ ਰਹਿ ਰਿਹਾ ਸੀ। ਸ਼ੁੱਕਰਵਾਰ ਰਾਤ ਨੂੰ ਅਜਮੀਤੀ ਸਿੰਘ ਆਪਣੇ ਘਰ ਦੇ ਬਾਹਰ ਟਹਿਲ ਰਿਹਾ ਸੀ ਕਿ ਬਾਈਕ ਸਵਾਰ ਦੋ ਨੌਜਵਾਨ ਉਸ ਦੇ ਕੋਲ ਪਹੁੰਚੇ ਅਤੇ ਉਸ ’ਤੇ ਚਾਰ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਲੱਗਣ ਤੋਂ ਬਾਅਦ ਅਜਮੀਤ ਸਿੰਘ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।