- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਟੀ ਦੇ ਖੇਮਕਰਨ ਚੁੰਗੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਬੱਲੂ ਮਹਿਤਾ, ਪੰਜਾਬੀ ਜਾਗਰਣ, ਪੱਟੀ : ਪੱਟੀ ਦੇ ਖੇਮਕਰਨ ਚੁੰਗੀ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇੱਕ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਹਬਾਜਪੁਰ ਦੇ ਪੰਜ ਵਿਅਕਤੀ ਕਾਰ ਨੰਬਰ PB46 S 8473 ਵਿੱਚ ਸਵਾਰ ਹੋ ਕੇ ਐੱਸਜੀਆਈ ਪੈਲੇਸ ਵਿਖੇ ਆਪਣੇ ਦੋਸਤ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਸਨ। ਵਿਆਹ ਸਮਾਗਮ ਤੋਂ ਵਾਪਸ ਆਪਣੇ ਪਿੰਡ ਪਰਤਦੇ ਸਮੇਂ ਜਦੋਂ ਉਹ ਪੱਟੀ ਦੇ ਖੇਮਕਰਨ ਚੁੰਗੀ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ’ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਨਾਲ ਜ਼ੋਰਦਾਰ ਢੰਗ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਗੁਰਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ (48) ਅਤੇ ਸੁਖਜਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ, ਵਾਸੀ ਪਿੰਡ ਸ਼ਾਹਬਾਜਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਹਰਮਨ ਸਿੰਘ ਅਤੇ ਸਰਨਪਾਲ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸੰਧੂ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਸਰਨਪਾਲ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਅਰਸ਼ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮੁਖੀ ਪੱਟੀ ਵਿਪਨ ਕੁਮਾਰ ਵੱਲੋਂ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ ਅਤੇ ਹਾਦਸੇ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦਰਦਨਾਕ ਹਾਦਸੇ ਕਾਰਨ ਪਿੰਡ ਸ਼ਾਹਬਾਜਪੁਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।